ਲਿਟਲ ਮਿਲੇਨੀਅਮ ਸਕੂਲ ’ਚ ਮਨਾਇਆ ਗਣਤੰਤਰ ਦਿਵਸ

ਮੋਗਾ, 25 ਜਨਵਰੀ (ਜਸ਼ਨ) -ਸ਼ਹਿਰ ਦੇ ਲਿਟਲ ਮਿਲੇਨੀਅਮ ਸਕੂਲ ਵਿਖੇ ਗਣਤੰਤਰ ਦਿਵਸ ਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਤੇ ਸਟਾਫ ਨੇ ਰਾਸ਼ਟਰੀ ਝੰਡੀ ਨੂੰ ਸਲਾਮੀ ਦੇ ਕੇ ਕੀਤੀ। ਇਸ ਮੌਕੇ ਬੱਚਿਆ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਜਿੱਥੇ ਵਾਹਵਾਹੀ ਲੁੱਟੀ। ਉੱਥੇ ਬੱਚਿਆ ਨੇ ਨਨਾਂ ਮੁਨਹਾਂ ਰਾਹੀ ਹੂੰ... ਗੀਤਾਂ ਤੇ ਕੋਰਿਉਗ੍ਰਾਫੀ ਪੇਸ਼ ਕਰਕੇ ਸਾਰਿਆ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਬੱਚਿਆ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਦੱਸਦੇ ਹੋਏ ਸਾਰਿਆਂ ਨੂੰ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੇ ਦਿਖਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਹਨਾਂ ਬੱਚਿਆ ਨੂੰ ਸੰਬੋਧਨ ਕਰਦੇ ਕਿਹਾ ਕਿ ਅਸੀ ਗਣਤੰਤਰ ਦਿਵਸ ਤੇ ਇਹ ਪ੍ਰੇਰਣਾ ਲਈਏ ਕਿ ਆਪਸੀ ਭੇਦਭਾਵ ਨੂੰ ਮਿਟਾ ਕੇ ਰਾਸ਼ਟਰ ਨਿਰਮਾਣ ਲਈ ਹਰੇਕ ਕੰਮ ਵਿਚ ਯੋਗਦਾਨ ਦੇਵਾਂਗੇ। ਇਸ ਸਮਾਗਮ ਵਿੱਚ ਸਕੂਲ ਦਾ ਸਮੂਹ ਸਟਾਫ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ