ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰੰਗ ਹੋਇਆ- ਨਿਹਾਲ ਸਿੰਘ ਤਲਵੰਡੀ ਭੰਗੇਰੀਆਂ

ਮੋਗਾ,25 ਜਨਵਰੀ (ਜਸ਼ਨ)- ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਪੰਚਾਇਤ ਯੂੁਨੀਅਨ ਜਿਲਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਸਰਕਾਰ ਨੇ ਗਰੀਬਾ, ਮਜ਼ਦੂਰਾਂ, ਕਿਸਾਨਾਂ ਅਤੇ ਹਰ ਵਰਗ ਦੇ ਲੋਕਾਂ ਦਾ ਕਚੁੰਬਰ ਕੱਢ ਕੇ ਰੱਖ ਦਿੱਤਾ ਹੈ। ਪ੍ਰਧਾਨ ਨਿਹਾਲ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਹਾਲੇ ਇਕ ਸਾਲ ਵੀ ਪੂਰਾ ਨਹੀਂ ਹੋਇਆ ਜਿਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਅਨੇਕਾਂ ਝੂਠੇ ਵਾਅਦੇ ਕਰਕੇ ਉਹਨਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰੰਗ ਹੋ ਗਿਆ ਹੈ। ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਅਕਾਲੀ ਭਾਜਪਾ ਸਰਕਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾ ਵਾਸਤੇ ਵਿਕਾਸ ਦੇ ਕੰਮ ਕਰਵਾਏ ਜੋ ਪੰਜਾਬ ਵਾਸੀਆਂ ਦੇ ਸਾਹਮਣੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇੇ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ ਕਿਉਂਕਿ ਬਾਦਲ ਪਰਿਵਾਰ ਨੇ ਹਮੇਸ਼ਾ ਹੀ ਪੰਜਾਬ ਦੀ ਭਲਾਈ ਲਈ ਕੰਮ ਕੀਤੇ ਹਨ । ਸਾਬਕਾ ਚੇਅਰਮੈਨ ਨੇ ਕਿਹਾ ਕਿ ਜਿਲਾ ਮੋਗਾ ਅੰਦਰ ਪੈਂਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਜੱਥੇਦਾਰ ਤੋਤਾ ਸਿੰਘ ਨੇ ਕੈਬਨਿਟ ਮੰਤਰੀ ਹੁੰਦਿਆਂ ਕਰੋੜਾ ਰੁਪਏ ਦੀਆਂ ਗ੍ਰਾਂਟਾ ਦੇ ਕੇ ਵਿਕਾਸ ਦੇ ਕੰਮ ਕੀਤੇ ।  ਇਸ ਮੌਕੇ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨਾਲ ਸਰਪੰਚ ਰਵੀਦੀਪ ਸਿੰਘ ਸਰਪੰਚ ਦਾਰਾਪੁਰ, ਸਰਪੰਚ ਮੱਲੀਆਂ ਵਾਲਾ, ਸਰਪੰਚ ਬੂਟਾ ਸਿੰਘ ਸੋਸਣ, ਸਰਪੰਚ ਨਿਰਮਲ ਸਿੰਘ ਆਦਿ ਹਾਜ਼ਰ ਸਨ।