ਗੋਲ਼ੀ ਲੱਗਣ ਨਾਲ ਡੀ ਐੱਸ ਪੀ ਹਲਾਕ


ਫਰੀਦਕੋਟ ,29 ਜਨਵਰੀ (ਲਛਮਣਜੀਤ ਪੁਰਬਾ)- ਅੱਜ ਦੁਪਹਿਰ ਜੈਤੋ ਦੇ ਇੱਕ ਕਾਲਜ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਸਮਝਾਉਣ ਗਏ ਡੀ.ਐਸ.ਪੀ. ਬਲਜਿੰਦਰ ਸਿੰਘ ਸੰਧੂ ਆਪਣਾ ਆਪਾ ਖੋਹ ਬੈਠੇ ਜਿਸ ਦੇ ਚੱਲਦਿਆਂ ਉਹਨਾਂ ਨੇ ਆਪਣੇ ਆਪ ਨੂੰ ਗੋਲ਼ੀ ਮਾਰ ਲਈ ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ ਜਦਕਿ ਉਹੀ ਗੋਲੀ ਉਹਨਾਂ ਦੇ ਗੰਨਮੈਨ ਨੂੰ ਜਾ ਲੱਗੀ ਤੇ ਉਹ ਵੀ ਜ਼ਖਮੀ ਹੋ ਗਿਆ। ਜ਼ਖਮੀ ਗੰਨਮੈਨ ਲਾਲ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਜਿਥੇ ਉਸ ਦੀ ਹਾਲਾਤ ਗੰਭੀਰ ਬਣੀ ਹੋਈ ਹੈ। ਇਸ ਬਾਰੇ ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਰਜਿੰਦਰ ਕੁਮਾਰ ਨੇ ਦੱਸਿਆ ਕਿ ਡੀ.ਐਸ.ਪੀ. ਸੰਧੂ ਆਪਣੇ ‘ਤੇ ਲੱਗੇ ਪੱਖਪਾਤ ਦੇ ਇਲਜਾਮ ਨੂੰ ਸਹਾਰ ਨਹੀਂ ਸਕੇ। ਉਨਾਂ ਦੱਸਿਆ ਕਿ ਕਾਲਜ ਵਿੱਚ ਵਿਦਿਆਰਥੀਆਂ ਦੇ ਧਰਨੇ ਮੌਕੇ ਇੱਕ ਧਿਰ ਨੇ ਡੀ.ਐਸ.ਪੀ. ਬਲਜਿੰਦਰ ਸਿੰਘ ਸੰਧੂ ‘ਤੇ ਦੂਜੀ ਧਿਰ ਦਾ ਪੱਖ ਲੈਣ ਦੇ ਇਲਜਾਮ ਲਾਏ। ਉਹ ਇਸ ਗੱਲ ਨੂੰ ਦਿਲ ‘ਤੇ ਲਾ ਗਏ ਤੇ ਖੁਦ ਨੂੰ ਗੋਲ਼ੀ ਮਾਰ ਲਈ। ਇਸ ਮਾਮਲੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਡੀ.ਐਸ.ਪੀ. ਆਪਣੀ ਪਿਸਤੌਲ ਨਾਲ ਖੁਦ ਨੂੰ ਗੋਲ਼ੀ ਮਾਰਦੇ ਵਿਖਾਈ ਦੇ ਰਹੇ ਹਨ। ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਅਧਿਕਾਰੀ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਕੈਂਪਸ ਵਿੱਚ ਵਿਦਿਆਰਥੀਆਂ ਦੇ ਹੋਏ ਝਗੜੇ ਨੂੰ ਸੁਲਝਾਉਣ ਲਈ ਗਏ ਸਨ। ਫਿਲਹਾਲ ਕੁਝ ਵੀ ਸਪੱਸ਼ਟ ਨਹੀਂ ਕਿ ਕਿਹੜੇ ਹਾਲਾਤਾਂ ਵਿਚ ਡੀ ਐੱਸ ਪੀ ਦੀ ਮੌਤ ਹੋਈ । ਪੁਲਿਸ ਵੱਲੋਂ ਤਫਤੀਸ਼ ਜਾਰੀ ਹੈ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


