ਵਿਧਾਇਕ ਦਰਸ਼ਨ ਬਰਾੜ ਦੀ ਅਗਵਾਈ ਹੇਠ ਹਲਕੇ ਦਾ ਹੋਵੇਗਾ ਸਰਵਪੱਖੀ ਵਿਕਾਸ-: ਗੁਰਜੰਟ ਸਿੰਘ ਨੰਬਰਦਾਰ/ਅਮਰਜੀਤ ਸਿੰਘ ਯਮਲਾ

ਸਮਾਲਸਰ,31 ਜਨਵਰੀ (ਜਸਵੰਤ ਗਿੱਲ)-ਅਕਾਲੀ-ਭਾਜਪਾ ਸਰਕਾਰ ਦੇ ਦਸ ਸਾਲਾ ਰਾਜ ਦੌਰਾਨ ਵਿਕਾਸ ਤੋਂ ਅਧੂਰੇ ਰਹੇ ਹਲਕਾ ਬਾਘਾਪੁਰਾਣਾ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਯਤਨਾ ਸਦਕਾ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਰਿਕਾਰਡ ਤੋੜ ਵਿਕਾਸ ਕੀਤਾ ਜਾਵੇਗਾ। ਇਨਾਂ ਸ਼ਬਦਾ ਦਾ ਪ੍ਰਗਟਾਵਾ ਪ੍ਰਧਾਨ ਗੁਰਜੰਟ ਸਿੰਘ ਨੰਬਰਦਾਰ ਅਤੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਯਮਲਾ ਸਮਾਲਸਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਦਸ ਸਾਲਾ ਰਾਜ ਦੌਰਾਨ ਪੰਜਾਬ ਦਾ ਵਿਨਾਸ਼ ਹੀ ਕੀਤਾ ਸੀ ਅਤੇ ਪੰਜਾਬ ਨੂੰ ਹਰ ਪੱਖ ਤੋਂ ਤਬਾਹੀ ਦੇ ਕੰਢੇ ਲਿਆ ਖੜਾ ਕਰ ਦਿੱਤਾ ਸੀ, ਇਸ ਲਈ ਹੀ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚੁਣ ਕੇ ਅਕਾਲੀ-ਭਾਜਪਾ ਨੂੰ ਮੂੰਹ-ਤੋੜ ਜਵਾਬ ਦਿੱਤਾ ਤਾਂ ਜੋ ਪੰਜਾਬ ਦੀ ਡੁੱਬ ਰਹੀ ਬੇੜੀ ਨੂੰ ਬਚਾਇਆ ਜਾ ਸਕੇ। ਅਮਰਜੀਤ ਸਿੰਘ ਯਮਲਾ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਰਾਜ ਕਾਲ ਦੌਰਾਨ ਸੂਬੇ ਦਾ ਵਿਕਾਸ ਕਰਨ ਦੀ ਬਜਾਏ ਰੇਤਾਂ ਦੀ ਬਲੈਕ ਅਤੇ ਨਸ਼ਾ ਤਸਕਰੀ ਦੇ ਧੰਦਿਆਂ ਨੂੰ ਬੜਾਵਾ ਦਿੱਤਾ । ਉਨਾਂ ਕਿਹਾ ਕਿ ਅਕਾਲੀ ਭਾਜਪਾ ਰਾਜ ਵਿਚ ਸੂਬਾ ਵਿਕਾਸ ਪੱਖੋਂ ਕਈ ਸਾਲ ਪਿੱਛੇ ਚਲਾ ਗਿਆ। ਉਹਨਾਂ ਆਮ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਦੇ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕਾਂ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨਾਂ ਕਿਹਾ ਕਿ ਹਲਕਾ ਬਾਘਾਪੁਰਾਣਾ ਦੇ ਵਿਕਾਸ ਲਈ ਵਿਧਾਇਕ ਬਰਾੜ ਵਲੋਂ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵਿਧਾਇਕ ਬਰਾੜ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਗਰਾਂਟ ਹਲਕੇ ਲਈ ਲਿਆ ਚੁੱਕੇ ਹਨ ਅਤੇ ਜਲਦ ਹੀ ਪਿੰਡਾਂ ਦੇ ਵਿਕਾਸ ਲਈ ਵੀ ਗ੍ਰਾਂਟ ਲਿਆਂਦੀ ਜਾਵੇਗੀ।