ਮਾਉਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆ ਨੇ ਪੇਟਿੰਗ ਪ੍ਰਦਰਸ਼ਨੀ ਵਿਚ ਦਿਖਾਏ ਆਪਣੀ ਪ੍ਰਤਿਭਾ ਦੇ ਜੌਹਰ

ਮੋਗਾ, 2 ਫਰਵਰੀ  (ਜਸ਼ਨ) -ਮਾਉਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆ ਨੇ ਜਪਾਨ ਵਿਚ ਲਗੀ ਕੈਨਵਾਸ ਪ੍ਰਦਰਸ਼ਨੀ ਵਿਚ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ਆਪਣੇ ਮਾਪਿਆ ਦਾ ਨਾਂਅ ਰੋਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਅਨੁਜ ਗੁਵਪਤਾ ਤੇ ਟੀਚਰ ਸੋਨਮਪ੍ਰੀਤ ਨੇ ਇਸ ਮੌਕੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆ ਨੇ ਪੇਂਟਿੰਗ ਪ੍ਰਦਰਸ਼ਨੀ ਵਿਚ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕਰਦੇ ਹੋਏ ਆਪਣੇ ਕਲਾ ਦੇ ਜੌਹਰ ਦਿਖਾਏ ਉਹਨਾਂ ਦੱਸਿਆ ਕਿ ਇਹ ਪੇਂਟਿੰਗ ਵਿਦਿਆਰਥੀਆ ਨੇ ਜਪਾਨ ਵਿਚ ਲਗੀ ਕੈਨਵਾਸ ਪ੍ਰਦਰਸ਼ਨੀ ਵਿਚ ਤਿਆਰ ਕੀਤੀਆ ਕਲਾਿਤੀਆ ਤੇ ਵੱਖ-ਵੱਖ ਪ੍ਰਕਾਰ ਦੀਆ ਪੇਂਟਿੰਗ ਨੂੰ ਪ੍ਰਦਰਸ਼ਨੀ ਵਿਚ ਪ੍ਰਦਰਸ਼ਿਤ ਕੀਤਾ। ਇਸ ਪ੍ਰਦਰਸ਼ਨੀ ਵਿਚ ਤਿੰਨ ਹਜ਼ਾਰ ਸਕੂਲਾਂ ਦੇ ਵਿਦਿਆਰਥੀਆ ਨੇ ਸ਼ਿਰਕਤ ਕੀਤੀ। ਮਾਉਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆ ਨੇ ਜਪਾਨ ਦੀ ਸੰਸਕ੍ਰਤੀ ਤੇ ਸਭਅਤਾ ਤੇ ਕੁੱਝ ਪੇਂਟਿੰਗ ਤਿਆਰ ਕਰਕੇ ਪ੍ਰਦਰਸ਼ਨੀ ਵਿਚ ਸ਼ਿਰਕਤ ਕੀਤੀ, ਜਿਸ ਵਿਚ ਵਿਦਿਆਰਥੀਆ ਨੇ ਵਧੀਆ ਪ੍ਰਦਰਸ਼ਨ ਕੀਤਾ। ਅੱਜ ਸਕੂਲ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ