ਮਾੳੂਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ ਨਾਲ ਕੀਤੀ ਮੁਲਾਕਾਤ

ਮੋਗਾ,4 ਫਰਵਰੀ (ਜਸ਼ਨ)-ਮਾੳੂਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਕੱਲ ਜ਼ਿਲਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ ਨਾਲ ਉਹਨਾਂ ਦੇ ਦਫਤਰ ਵਿਖੇ ਜਾ ਕੇ ਮੁਲਾਕਾਤ ਕੀਤੀ ਅਤੇ ਕਰਕੇ ਉਹਨਾਂ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਡੀ.ਈ.ਓ ਦਫਤਰ ਵਿਚ ਜਾ ਕੇ ਉਥੇ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਉਹਨਾਂ ਨੂੰ ਆਪਣੀ ਪੜਾਈ ਪੂਰੀ ਲਗਨ ਤੇ ਮਿਹਨਤ ਨਾਲ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਸਕੂਲ ਵੱਲੋਂ ਵਿਦਿਆਰਥੀਆ ਨੂੰ ਦਿੱਤੀਆ ਜਾ ਰਹੀਆਂ ਵਧੀਆ ਸੇਵਾਵਾਂ ਲਈ ਸਕੂਲ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਦਿਆਰਥੀਆਂ ਨਾਲ ਸਕੂਲ ਅਧਿਆਪਕ ਵੀ ਹਾਜ਼ਰ ਸਨ।