ਸਿਹਤ ਵਿਭਾਗ ਮੋਗਾ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ

ਮੋਗਾ 8 ਫ਼ਰਵਰੀ:(ਜਸ਼ਨ)-ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਮੋਗਾ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਮੋਗਾ ਵੱਲੋਂ ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਸਿਵਲ ਹਸਪਤਾਲ ਮੋਗਾ ਤੋਂ ਰਵਾਨਾ ਕੀਤਾ ਗਿਆ। ਇਸ ਮੌਕੇ ਸ. ਦਿਲਰਾਜ ਸਿੰਘ ਨੇ ਕਿਹਾ ਕਿ ਤੰਦਰੁਸਤ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਦੇ ਕੋਹੜ ਦਾ ਮੁਕੰਮਲ ਖਾਤਮਾ ਕਰਨਾ ਅਤੀ ਜ਼ਰੂਰੀ ਹੈ। ਉਨਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ।    ਇਸ ਮੌਕੇ ਵੱਖ-ਵੱਖ ਨਰਸਿੰਗ ਕਾਲਜ ਡਾ: ਸ਼ਾਮ ਲਾਲ ਥਾਪਰ ਨਰਸਿੰਗ ਕਾਲਜ, ਭਾਈ ਘਨੱਈਆ ਨਰਸਿੰਗ ਕਾਲਜ ਕੜਿਆਲ, ਬਾਬਾ ਮੰਗਲ ਸਿੰਘ ਨਰਸਿੰਗ ਕਾਲਜ, ਬਾਬੇ ਕੇ ਕਾਲਜ ਆਫ਼ ਨਰਸਿੰਗ ਅਤੇ ਸਰਕਾਰੀ ਨਰਸਿੰਗ ਸਕੂਲ ਸਿਵਲ ਹਸਪਾਤਲ ਮੋਗਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਿਵਲ ਸਰਜਨ ਮੋਗਾ ਡਾ: ਮਨਜੀਤ ਸਿੰਘ ਨੇ ਕਿਹਾ ਕਿ ਸਿਹਤ ਅਤੇ ਪ੍ਰੀਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਜੀ ਦੇ ਹੁਕਮਾਂ ਮੁਤਾਬਿਕ ਜ਼ਿਲੇ ਅੰਦਰ 6 ਆਊਟ ਪੇਸੈਟ ਟ੍ਰੀਟਮੈਂਟ ਕੇਂਦਰ ਖੋਲੇ ਗਏ ਹਨ, ਜਿਨਾਂ ਅੰਦਰ ਹੁਣ ਤੱਕ 1,100 ਦੇ ਕਰੀਬ ਮਰੀਜ਼ ਨਸ਼ਾ ਛੱਡਣ ਲਈ ਆਪਣਾ ਇਲਾਜ ਕਰਵਾ ਰਹੇ ਹਨ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਸਿਹਤ ਕੇਂਦਰਾ ‘ਚ ਨਸ਼ਾ ਵਿਰੋਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਹੋਰ ਵਧੇਰੇ ਉਪਰਾਲੇ ਕੀਤੇ ਜਾਣਗੇ। ਇਹ ਰੈਲੀ ਮੇਨ ਬਜ਼ਾਰ, ਪ੍ਰਤਾਪ ਰੋਡ, ਨਿਊ ਟਾਊਨ, ਜਵਾਹਰ ਨਗਰ, ਰੇਲਵੇ ਰੋਡ ਤੋਂ ਹੁੰਦੀ ਹੋਈ ਸਿਵਲ ਹਸਪਤਾਲ ਵਿਖੇ ਸਮਾਪਤ ਹੋਈ। ਇਸ ਰੈਲੀ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਡਾ. ਸੁਰਿੰਦਰ ਸੇਤੀਆ, ਸਹਾਇਕ ਸਿਵਲ ਸਰਜਨ ਡਾ. ਅਰੁਣ ਗੁਪਤਾ, ਡਾ. ਰਾਜੇਸ਼ ਅਤਰੀ ਸੀਨੀਅਰ ਮੈਡੀਕਲ ਅਫ਼ਸਰ ਮੋਗਾ, ਡਾ. ਮਨੀਸ਼ ਅਰੋੜਾ ਜ਼ਿਲਾ ਐਪਡੀਮੋਲੋਜਿਸਟ, ਡਾ. ਹਰਿੰਦਰ ਕੁਮਾਰ ਸ਼ਰਮਾ ਜ਼ਿਲਾ ਟੀਕਾਕਰਨ ਅਫ਼ਸਰ ਮੋਗਾ, ਡਾ: ਇੰਦਰਵੀਰ ਗਿੱਲ ਜ਼ਿਲਾ ਟੀ.ਬੀ ਅਫ਼ਸਰ, ਡਾ: ਰਾਜੇਸ਼ ਮਿੱਤਲ, ਕਿ੍ਰਸ਼ਨਾ ਸ਼ਰਮਾ ਜ਼ਿਲਾ ਸਿੱਖਿਆ ਅਤੇ ਸੂਚਨਾ ਅਫ਼ਸਰ, ਅੰਮਿ੍ਰਤ ਸ਼ਰਮਾ, ਕੁਲਦੀਪ ਸਿੰਘ ਐਨ.ਜੀ.ਓ, ਸਰਦਾਰੀ ਲਾਲ ਕਾਮਰਾ ਮੀਤ ਪ੍ਰਧਾਨ ਸੀਨੀਅਰ ਸਿਟੀਜ਼ਨ, ਰੁਪੇਸ਼ ਕੁਮਾਰ ਮਜੀਠੀਆ, ਸੁਰਿੰਦਰ ਸਿੰਗਲਾ, ਸਕੂਲਾਂ-ਕਾਲਜਾਂ ਦੇ ਅਧਿਆਪਕ ਅਤੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕ੍ਰਮਚਾਰੀਆਂ ਨੇ ਵੀ ਭਾਗ ਲਿਆ।