ਨਾਸਾ ਟੂਰ ਤੋਂ ਬਾਅਦ ਮਾਉਟ ਲਿਟਰਾ ਜ਼ੀ ਸਕੂਲ ਵੱਲੋਂ ਕੈਨੇਡਾ ਵਿੱਦਿਅਕ ਦੌਰੇ ਦਾ ਐਲਾਨ,ਵਿਦਿਆਰਥੀਆਂ ’ਚ ਖੁਸ਼ੀ ਦੀ ਲਹਿਰ

ਮੋਗਾ, 10 ਫਰਵਰੀ (ਜਸ਼ਨ)-ਅਮੈਰਿਕਾ ਦੇ ਨਾਸਾ ਵਿਖੇ ਮਾਉਟ ਲਿਟਰਾ ਜ਼ੀ ਸਕੂਲ ਮੋਗਾ ਅਤੇ ਭਾਰਤ ਦਾ ਝੰਡਾ ਲਹਿਰਾਉਣ ਉਪਰੰਤ ਮਾਲਵਾ ਦੀ ਪ੍ਰਸਿੱਧ ਸਿੱਖਿਆ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਮੋਗਾ ਵਲੋਂ ਹੁਣ ਕੈਨੇਡਾ ਦੇ ਦੌਰੇ ਦਾ ਐਲਾਨ ਕੀਤਾ ਗਿਆ। ਸਕੂਲ ਮੈਨੇਜਮੈਂਟ ਵੱਲੋਂ ਕੀਤੇ ਇਸ ਐਲਾਨ ਨਾਲ ਵਿਦਿਆਰਥੀਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਅੱਜ ਸਕੂਲ ਵਿਖੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਕੈਨੇਡਾ ਵਿਦਿਅਕ ਦੌਰੇ ਵਿਚ ਕਿਸੇ ਵੀ ਸਕੂਲ ਦਾ ਬੱਚਾ ਕੈਨੇਡਾ ਜਾ ਸਕਦਾ ਹੈ। ਇਹ ਦੌਰਾ ਗਰਮੀ ਦੀਆਂ ਛੁੱਟੀਆਂ ਵਿਚ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਜੂਨ ਤੇ ਜੁਲਾਈ ਦੇ ਮਹੀਨੇ ਵਿਚ ਸਕੂਲ ਦੇ ਬੱਚਿਆਂ ਦਾ 10 ਸਾਲ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਜਾਵੇਗਾ। ਇਸਦੇ ਨਾਲ ਹੀ ਸਕੂਲ ਦੇ 50 ਵਿਦਿਆਰਥੀ ਮਈ ਮਹੀਨੇ ’ਚ ਅਮੈਰਿਕਾ ਸਥਿਤ ਨਾਸਾ ਦਾ ਦੌਰਾ ਕਰਨਗੇ ਅਤੇ ਇਹ ਇਸ ਸਾਲ ਦਾ ਦੂਜਾ ਟੂਰ ਹੋਵੇਗਾ ਜਿਥੇ ਵਿਦਿਆਰਥੀ ਨਾਸਾ ਵਿਗਿਆਨੀਆਂ ਤੋਂ ਜਾਣਕਾਰੀ ਹਾਸਲ ਕਰਨਗੇ। ਉਹਨਾਂ ਦੱਸਿਆ ਕਿ ਪਹਿਲਾਂ ਵੀ ਸਕੂਲ ਦੇ 26 ਵਿਦਿਆਰਥੀਆ ਜਨਵਰੀ ਦੇ ਮਹੀਨੇ ’ਚ ਯੂ.ਐਸ.ਏ ਜਾ ਕੇ ਸਕੂਲ ਦਾ ਝੰਡਾ ਲਹਿਰਾ ਕੇ ਆਏ ਹਨ। ਜ਼ਿਕਰਯੋਗ ਹੈ ਕਿ ਮਾਉਟ ਲਿਟਰਾ ਜ਼ੀ ਸਕੂਲ ਮੋਗਾ ਨੂੰ ਦਿੱਲੀ ਵਿਖੇ ਆਯੋਜਿਤ ਸਮਾਗਮ ਵਿਚ ਭਾਰਤ ਦੇ  ਗ੍ਰੀਨ ਸਕੂਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਜੋ ਕਿ ਮੋਗਾ ਵਾਸੀਆਂ ਲਈ ਮਾਣ ਵਾਲੀ ਗੱਲ ਹੈ। 

**************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ