ਸੰਤ ਜਰਨੈਲ ਸਿੰਘ ਸਮੁੱਚੀ ਕੌਮ ਦੇ ਸੰਤ ਸਨ, ਸਮੂਹ ਸੰਗਤ 22 ਫਰਵਰੀ ਨੂੰ ਪਿੰਡ ਰੋਡੇ ਵਿਖੇ ਜ਼ਰੂਰ ਪਹੁੰਚੇ - ਭਾਈ ਜਸਵੀਰ ਸਿੰਘ ਰੋਡੇ

ਬਾਘਾ ਪੁਰਾਣਾ, 10 ਫਰਵਰੀ (ਰਾਜਿੰਦਰ ਸਿੰਘ ਕੋਟਲਾ): -20ਵੀਂ ਸਦੀ ਦੇ ਮਹਾਨ ਸਿੱਖ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ‘ਪਾਵਨ ਜਨਮ ਅਸਥਾਨ ਗੁਰਦੁਆਰਾ ਸੰਤ ਖਾਲਸਾ’ ਪਿੰਡ ਰੋਡੇ (ਮੋਗਾ) ਦਾ ਸ਼ੁਭ ਉਦਘਾਟਨ 22 ਫਰਵਰੀ ਨੂੰ ਸਵੇਰੇ 10 ਵਜੇ ਹੋਵੇਗਾ। ਇਸ ਸਬੰਧੀ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਨੇਇਸ ਮੌਕੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਅਸਥਾਨ ਦੀ ਸੇਵਾ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਕਰਵਾਈ ਗਈ। ਇਹ ‘ਪਾਵਨ ਗੁਰਦੁਆਰਾ ਸੰਤ ਖਾਲਸਾ’ 22 ਫਰਵਰੀ ਨੂੰ ਕੌਮ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਭਾਈ ਜਸਵੀਰ ਸਿੰਘ ਰੋਡੇ ਨੇ ਕਿਹਾ ਕਿ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਕਿਸੇ ਪਰਿਵਾਰ ਜਾਂ ਵਿਅਕਤੀ ਵਿਸ਼ੇਸ਼ ਨਾਲ ਸਬੰਧਿਤ ਨਹੀਂ, ਸਗੋਂ ਸਮੁੱਚੀ ਸਿੱਖ ਕੌਮ ਦੇ ਸੰਤ ਸਨ ਇਸ ਲਈ ਸਭ ਸੰਗਤਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵੱਡੀ ਗਿਣਤੀ ਵਿਚ ਇੰਨਾਂ ਸਮਾਗਮਾਂ ਵਿਚ ਹਾਜ਼ਰੀ ਭਰਨੀ ਚਾਹੀਦੀ ਹੈ ਤਾਂ ਕਿ ਦੁਨੀਆਂ ਵਿਚ ਮਿਸਾਲ ਬਣ ਸਕੇ ਕਿ ਕੌਮ ਆਪਣੇ ਮਹਾਨ ਸ਼ਹੀਦਾਂ ਦਾ ਸਤਕਿਾਰ ਕਰਦੀ ਹੈ। ਉਨਾਂ ਸਭ ਸੰਗਤਾਂ ਨੂੰ ਨਿਮਰਤਾ ਸਹਿਤ ਅਪੀਲ ਕਰਦਿਆਂ ਕਿਹਾ ਕਿ ਉਹ ਉਦਘਾਟਨੀ ਸਮਾਰੋਹ ਵਿਚ ਵਧ ਚੜ ਕੇ ਪਹੁੰਚਣ। ਇਸ ਮੌਕੇ ਭਾਈ ਜਗਤਾਰ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਕਮੇਟੀ, ਗਿਆਨ ਬਲਵਿੰਦਰ ਸਿੰਘ ਮੁੱਖ ਸੇਵਾਦਾਰ, ਭਾਈ ਜਗਸੀਰ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਗੋਗਾ, ਸੁਖਰਾਜ ਸਿੰਘ ਰਾਜੂ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਗੁਰਦੀਪ ਸਿੰਘ, ਸਤਵਿੰਦਰ ਸਿੰਘ ਨੰਬਰਦਾਰ, ਬਾਬਾ ਚਮਕੌਰ ਸਿੰਘ ਤੋਂ ਇਲਾਵਾ ਹੋਰ ਵੀ ਸਤਿਕਾਰਤ ਸਖਸ਼ੀਅਤਾਂ ਹਾਜ਼ਰ ਸਨ।*
**************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


