ਅਕਾਲੀ ਤੇ ਕਾਂਗਰਸ ਇੱਕੋਂ ਛਿੱਕੇ ਦੇ ਦੋ ਪਾਸੇ,ਅਕਾਲੀ ਦਲ ਦੀ ਪੋਲ ਖੋਲ੍ਹ ਰੈਲੀ ਡਰਾਮਾ-ਕੈਪਟਨ ਗੁਰਬਿੰਦਰ ਸਿੰਘ ਕੰਗ

ਬਾਘਾਪੁਰਾਣਾ,12 ਫਰਵਰੀ (ਜਸਵੰਤ ਗਿੱਲ)ਜਿਲ੍ਹੇ ਅਤੇ ਹਲਕੇ ਅੰਦਰ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਕੈਪਟਨ ਗੁਰਬਿੰਦਰ ਸਿੰਘ ਕੰਗ ਵੱਲੋਂ ਪਿੰਡ-ਪਿੰਡ ਜਾ ਕੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਾਰਟੀ ਦੀ ਹਾਰ ਤੋਂ ਨਿਰਾਸ ਬੈਠੈ ਆਗੂਆਂ ਅਤੇ ਵਰਕਰਾਂ ਵਿੱਚ ਉਤਸ਼ਾਹ ਪੈਦਾ ਕੀਤਾ ਜਾ ਸਕੇ ਤੇ ਉਨ੍ਹਾਂ ਨੂੰ ਮੁੜ ਤੋਂ ਪਾਰਟੀ ਦੀ ਮਜ਼ਬੂਤੀ ਲਈ ਸੁਰਜੀਤ ਕੀਤਾ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆ ਵਾਇਸ ਪ੍ਰਧਾਨ ਅਮ੍ਰਿਤਪਾਲ ਸੁਖਾਨੰਦ ਅਤੇ ਜਨਰਲ ਸਕੱਤਰ ਦੀਪਕ ਅਰੋੜਾ ਸਮਾਲਸਰ ਨੇ ਦੱਸਿਆ ਕਿ ਪ੍ਰਧਾਨ ਕੈਪਟਨ ਗੁਰਬਿੰਦਰ ਕੰਗ ਦੀ ਅਗਵਾਈ ਹੇਠ ਪਿੰਡਾਂ ਵਿੱਚ ਜਾ ਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਬੀਤੇ ਦਿਨੀਂ ਹਲਕਾ ਬਾਘਾਪੁਰਾਣਾ ਦੇ ਦਰਜਨਾਂ ਪਿੰਡਾਂ ਵਿੱਚ ਵਰਕਰਾਂ ਨੂੰ ਮਿਲਿਆ ਗਿਆ।ਪ੍ਰਧਾਨ ਕੈਪਟਨ ਕੰਗ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਮਿਲ ਕੇ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀਆਂ ਮਾਰੂ ਨੀਤੀਆਂ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ।ਪ੍ਰਧਾਨ ਕੰਗ ਨੇ ਕਿਹਾ ਕਿ ਅਕਾਲੀ ਦਲ ਦੀ ਪੋਲ ਖੋਲ੍ਹ ਰੈਲੀ ਨਿਰਾ ਡਰਾਮਾ ਹੈ ਕਿਉਂਕਿ ਅਕਾਲੀ ਤੇ ਕਾਂਗਰਸੀ ਇੱਕੋਂ ਛਿੱਕੇ ਦੇ ਦੋ ਪਾਸੇ ਹਨ।ਵੋਟਾਂ ਤੋਂ ਪਹਿਲਾਂ ਅਕਾਲੀ ਦੇ ਖਿਲਾਫ ਬੋਲਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਦੇ 11 ਮਹੀਨਿਆਂ ਦੇ ਬਾਅਦ ਵੀ ਅਕਾਲੀ ਦਲ ਦੇ ਕਿਸੇ ਵੀ ਭ੍ਰਿਸ਼ਟ ਲੀਡਰ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।ਅੱਜ ਵੀ ਅਕਾਲੀ ਦਲ ਦੇ ਲੀਡਰ ਨਸ਼ੇ ਅਤੇ ਰੇਤੇ ਦੀ ਸ਼ਰੇਆਮ ਨਜਾਇਜ ਵਿਕਰੀ ਕਰ ਰਹੇ ਹਨ ਪਰ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਇਸ ਤੋਂ ਪਤਾ ਲੱਗਦਾ ਹੈ ਕਿ ਅਕਾਲੀ ਦਲ ਦੀ ਕਾਂਗਰਸ ਨਾਲ ਭਾਈਵਾਲਤਾ ਹੈ।ਉਨ੍ਹਾਂ ਲੋਕਾਂ ਨੂੰ ਇਨ੍ਹਾਂ ਦੋਨਾਂ ਪਾਰਟੀਆਂ ਤੋਂ ਬਚਣ ਦੀ ਅਪੀਲ ਵੀ ਕੀਤੀ ਹੈ।ਇਸ ਮੌਕੇ ਮਨਜੀਤ ਸਿੰਘ ਰਾਜੇਆਣਾ,ਗੁਰਪ੍ਰੀਤ ਥਰਾਜ,ਬਲਦੇਵ ਸਿੰਘ,ਰਵੀ ਸਿੰਘ,ਛੋਟਾ ਸਿੰਘ,ਇਕਬਾਲ,ਨਿਰੰਜਣ ਸਿੰਘ,ਜੱਗਾ ਸਿੰਘ,ਹਰਭਗਵਾਨ ਸਿੰਘ ਚਹਿਲ,ਬਲਜੀਤ ਸਿੰਘ,ਗੁਰਪ੍ਰੀਤ ਲਾਡੀ,ਕਾਕਾ ਵਿਰਕ,ਜਸਮੇਲ ਸਿੰਘ ਜੱਸਾ,ਦੀਪਾ ਦੱਲੂਵਾਲਾ,ਗੁਰਮੀਤ ਸਿੰਘ ਸੁੱਖਣਵਾਲਾ,ਲਾਡੀ ਚੀਦਾ,ਬੋਹੜ ਬਰਾੜ,ਚਮਕੌਰ ਚੀਦਾ ਆਦਿ ਹਾਜ਼ਰ ਸਨ।*
**************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


