ਰੈੱਡ ਰਿਬਨ ਕਲੱਬ ਵੱਲੋਂ ਨਸ਼ਾ ਮੁਕਤ ਦਿਵਸ ਮਨਾਇਆ ਗਿਆ

ਮੋਗਾ,23 ਫਰਵਰੀ (ਜਸ਼ਨ)-ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਸ: ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਸਰਕਾਰੀ ਪੋਲੀਟੈਕਨਿਕ ਕਾਲਜ, ਗੁਰੁ ਤੇਗ ਬਹਾਦਰਗੜ੍ਹ ਜ਼ਿਲ੍ਹਾ ਮੋਗਾ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਨਸ਼ਾ ਮੁਕਤ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਅਤੇ ਪੋਸਟਰ ਬਣਾਉਣ ਮੁਕਾਬਲੇ ਕਰਵਾਏ ਗਏ। ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਸੰਦੀਪ ਕੌਰ, ਦੂਜਾ ਸਥਾਨ ਪਰਮਜੀਤ ਕੌਰ ਅਤੇ ਤੀਜਾ ਸਥਾਨ ਗੁਰਪ੍ਰੀਤ ਸਿੰਘ ਨੇ ਹਾਸਿਲ ਕੀਤਾ। ਪੋਸਟਰ ਬਣਾਉਣ ਮੁਕਾਬਲੇ ਵਿੱਚ ਪਹਿਲਾ ਸਥਾਨ ਸ਼ਰਨਜੀਤ ਸਿੰਘ , ਦੂਜਾ ਸਥਾਨ ਪਰਮਜੀਤ ਕੌਰ ਅਤੇ ਤੀਜਾ ਸਥਾਨ ਸੰਨੀ ਕੌਰ ਨੇ ਹਾਸਿਲ ਕੀਤਾ।  ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪਿ੍ਰੰਸੀਪਲ ਸੁਰੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਪੜ੍ਹਾਈ ਅਤੇ ਸਿਖਲਾਈ ਪੂਰੀ ਕਰਨ ਲਈ ਪ੍ਰੇਰਿਆ। ਕਲੱਬ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਵਿੱਚ ਸਥਾਪਿਤ ਰੈੱਡ ਰਿਬਨ ਕਲੱਬ ਵੱਲੋਂ ਏਡਜ਼, ਨਸ਼ਾ ਮੁਕਤੀ, ਨੌਜਵਾਨ ਦਿਵਸ, ਖੂਨ ਦਾਨ ਦਿਵਸ ਮਨਾਏ ਜਾਂਦੇ ਹਨ। ਇਸ ਮੌਕੇ ਕੈਨੇਡਾ ਤੋਂ ਇਸ ਕਾਲਜ ਦੇ ਪੁਰਾਣੇ ਸਟਾਫ ਮੈਂਬਰ ਕੰਵਲਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਉਹਨਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਪੱਕੇ ਇਰਾਦੇ ਨਾਲ ਆਪਣੀ ਮੰਜ਼ਿਲ ਹਾਸਿਲ ਕਰਨ ਲਈ ਪ੍ਰੇਰਿਆ। ਇਸ ਮੌਕੇ ਜਸਵਿੰਦਰ ਸਿੰਘ, ਮਨਵਿੰਦਰ ਸਿੰਘ, ਸਰਬਜੀਤ ਸਿੰਘ, ਬਿਮਲ ਪ੍ਰਕਾਸ਼, ਇਕਬਾਲ ਸਿੰਘ ਆਦਿ ਹਾਜ਼ਰ ਸਨ।