ਮੋਗਾ ਵਿਖੇ ਪਾਸਪੋਰਟ ਸੇਵਾ ਕੇਂਦਰ ਖੋਲਣ ਲਈ ਐਮ.ਐਲ.ਏ. ਡਾ. ਹਰਜੋਤ ਨੇ ਸ਼ੁਸ਼ਮਾ ਸਵਰਾਜ ਦਾ ਕੀਤਾ ਧੰਨਵਾਦ

ਮੋਗਾ, 24 ਫਰਵਰੀ ()- ਭਾਰਤ ਦੀ ਵਿਦੇਸ਼ ਮਾਮਲਿਅਾਂ ਦੀ ਮੰਤਰੀ ਸ਼ੁਸਮਾ ਸਵਰਾਜ ਵਲੋਂ ਮੋਗਾ ਵਿਖੇ ਪਾਸਪੋਰਟ ਸੇਵਾ ਕੇਂਦਰ ਖੋਲਣ ਤੇ ਮੋਗਾ ਹਲਕੇ ਦੇ ਐਮ.ਐਲ. ਏ ਡਾ. ਹਰਜੋਤ ਕਮਲ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਡਾ. ਹਰਜੋਤ ਨੇ ਕਿਹਾ ਕਿ ਮੋਗਾ ਦੇ ਬਹੁਤ ਸਾਰੇ ਲੋਕ ਵਿਦੇਸ਼ ਵਿੱਚ ਰਹਿੰਦੇ ਹਨ, ਜਿਸ ਕਾਰਨ ਮੋਗਾ ਦੇ ਲੋਕਾਂ ਦੀ ਇਹ ਮੰਗ ਸੀ ਕਿ ਪਾਸਪੋਰਟ ਸੇਵਾ ਕੇਂਦਰ ਮੋਗਾ ਵਿੱਚ ਹੋਣਾ ਚਾਹੀਦਾ ਹੈ। ਡਾ. ਹਰਜੋਤ ਨੇ ਕਿਹਾ ਕਿ ਮੋਗਾ ਦੇ ਲੋਕਾਂ ਨੂੰ ਪਹਿਲਾਂ ਪਾਸਪੋਰਟ ਬਣਵਾਉਣ ਲਈ ਚੰਡੀਗੜ੍ਹ ਜਾਣਾ ਪੈਂਦਾ ਸੀ ਅਤੇ ਬਾਅਦ ਹੁਣ ਜਲੰਧਰ ਤੋਂ ਬਣਾਉਣੇ ਪੈਂਦੇ ਸਨ। ਜਿਸ ਕਾਰਨ ਲੋਕਾਂ ਨੂੰ ਬਹੁਤ ਪਰੇਸ਼ਾਨੀ ਆਉਦੀ ਸੀ ਅਤੇ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬਰਬਾਦੀ ਹੁੰਦੀ ਸੀ। ਡਾ. ਹਰਜੋਤ ਨੇ ਵਿਦੇਸ਼ ਮਾਮਲਿਆਂ ਦੇ ਮੰਤਰੀ ਸ਼ੁਸਮਾ ਸਵਰਾਜ ਕੋਲ ਮੋਗਾ ਵਿਖੇ ਪਾਸਪੋਰਟ ਸੇਵਾ ਕੇਂਦਰ ਖੋਲਣ ਦੀ ਮੰਗ ਕੀਤੀ ਸੀ, ਜਿਸਨੂੰ ਸਵੀਕਾਰ ਕਰਦੇ ਹੋਏ ਮੋਗਾ ਵਿਖੇ 3 ਮਾਰਚ ਨੂੰ ਪਾਸਪੋਰਟ ਸੇਵਾ ਕੇਂਦਰ ਖੁੱਲਣ ਜਾ ਰਿਹਾ ਹੈ। ਡਾ. ਹਰਜੋਤ ਨੇ ਕਿਹਾ ਕਿ ਜੋ ਵਾਅਦੇ ਉਨ੍ਹਾਂ ਨੇ ਲੋਕਾਂ ਨਾਲ ਕੀਤੇ ਸਨ ਉਨ੍ਹਾਂ ਨੂੰ ਹੂ-ਬ-ਹੂ ਪੂਰਾ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਮੋਗਾ ਨੂੰ ਹੋਰਨਾਂ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਤਾਂਕਿ ਹਲਕੇ ਦੇ ਲੋਕਾਂ ਦੀਅਾਂ ਸਾਰੀਅਾਂ ਸਮੱਸਿਆਵਾਂ ਦਾ ਹੱਲ ਹੋ ਸਕੇ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


