ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਵਾਰਡ ਨੰ. 25 ਦੇ ਲੋੋਕਾਂ ਦਾ ਕੀਤਾ ਧੰਨਵਾਦ

ਮੋਗਾ,24 ਫਰਵਰੀ (ਜਸ਼ਨ)-‘ਅੱਜ ਮੋਗਾ ਨਗਰ ਨਿਗਮ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਦੀ ਉਮੀਦਵਾਰ ਗੁਰਪ੍ਰੀਤ ਕੌਰ ਦੀ ਸ਼ਾਨਦਾਰ ਜਿੱਤ ਨੇ ਸਿੱਧ ਕਰ ਦਿੱਤਾ ਹੈ ਕਿ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਕਾਰਜਕੁਸ਼ਲਤਾ ਤੋਂ ਪ੍ਰਭਾਵਿਤ ਹਨ ਅਤੇ ਆਸਵੰਦ ਵੀ ਨੇ ਕਿ ਸੂਬਾ ਕੈਪਟਨ ਦੀ ਅਗਵਾਈ ਵਿਚ ਹੋੋਰ ਤਰੱਕੀ ਦੀਆਂ ਉਚੇਰੀਆਂ ਮੰਜ਼ਿਲਾਂ ਛੂਹੇਗਾ। ’ਇਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲਾ ਮੋਗਾ ਤੋਂ ਕਾਂਗਰਸ ਪਾਰਟੀ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਕਾਂਗਰਸ ਵੱਲੋਂ ਇਕਮੁੱਠ ਹੋ ਕੇ ਚੋਣ ਮੁਹਿੰਮ ਚਲਾਉਣ ਸਦਕਾ ਹੋਈ ਜਿੱਤ ਲਈ ਸਮੂਹ ਕਾਂਗਰਸੀ ਆਗੂ ਅਤੇ ਵਰਕਰ ਵਧਾਈ ਦੇ ਪਾਤਰ ਹਨ। ਉਨਾਂ ਵਾਰਡ ਨੰ. 25 ਦੇ ਸਮੂਹ ਵਾਸੀਆਂ ਦਾ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਿਸ਼ਵਾਸ਼ ਪ੍ਰਗਟਾਉਣ ਲਈ ਧੰਨਵਾਦ ਕੀਤਾ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ