ਵਾਰਡ ਨੰਬਰ 25 ਤੋਂ ਕਾਂਗਰਸ ਦੀ ਜਿੱਤ ਪੰਜਾਬ ਵਿੱਚ ਕੀਤੇ ਵਿਕਾਸ ਦੀ ਜਿੱਤ ਹੈ- ਡਾ. ਹਰਜੋਤ

ਮੋਗਾ, 24 ਫਰਵਰੀ ()- ਮੋਗਾ ਦੇ ਵਾਰਡ ਨੰਬਰ 25 ਤੋਂ ਕਾਂਗਰਸ ਦੀ ਉਮੀਦਵਾਰ ਗੁਰਪ੍ਰੀਤ ਕੌਰ ਦੀ ਜਿੱਤ ਤੇ ਵਧਾਈ ਦਿੰਦੇ ਹੋਏ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਸਾਰੇ ਹੀ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ। ਡਾ. ਹਰਜੋਤ ਨੇ ਕਿਹਾ ਕਿ ਇਹ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਗਈਆਂ ਸਨ, ਜਿਸ ਲਈ ਉਨ੍ਹਾਂ ਨੇ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ। ਡਾ. ਹਰਜੋਤ ਨੇ ਕਿਹਾ ਕਿ ਇਹ ਜਿੱਤ ਪੰਜਾਬ ਵਿੱਚ ਕਾਂਗਰਸ ਸਰਕਾਰ ਵਲੋਂ ਕਰਾਏ ਜਾ ਰਹੇ ਵਿਕਾਸ ਦੀ ਜਿੱਤ ਹੋਈ ਹੈ। ਉਨ੍ਹਾਂ ਸਾਰੇ ਹੀ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਜਿੱਤ ਨੂੰ ਯਕੀਨੀ ਬਣਾਉਣ ਲਈ ਵਰਕਰਾਂ ਦੀ ਸਖ਼ਤ ਮੇਹਨਤ ਰੰਗ ਲਿਆਈ ਹੈ।


