ਹਾਈਵੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਿਧਾਇਕ ਡਾ: ਹਰਜੋਤ ਕਮਲ ਨੇ ਕੰਪਨੀ ਅਧਿਕਾਰੀ ਨਾਲ ਕੀਤੀ ਮੀਟਿੰਗ

ਮੋਗਾ, 28 ਫਰਵਰੀ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਨੈਸ਼ਨਲ ਹਾਈਵੇ ਨੰਬਰ 95 ਦੇ ਕੰਮ ਨੂੰ ਜਲਦ ਪੂਰਾ ਕਰਨ ਲਈ ਐਸ ਐਲ ਇਨਫਰਾ ਕੰਪਨੀ ਦੇ ਵਾਈਸ ਪ੍ਰੈਸੀਡੈਂਟ ਪਰਦੀਪ ਗੋਇਲ ਨਾਲ ਮੁਲਾਕਾਤ ਕਰਕੇ ਹਾਈਵੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਪਰਦੀਪ ਗੋਇਲ ਨੇ ਭਰੋਸਾ ਦਿਵਾਇਆ ਕਿ ਇਸ ਕੰਮ ਨੂੰ 31 ਮਾਰਚ ਤੱਕ ਚਲਦਾ ਕੀਤਾ ਜਾਵੇਗਾ।

ਡਾ. ਹਰਜੋਤ ਨੇ ਕਿਹਾ ਕਿ ਕੰਪਨੀ ਵਲੋਂ ਪੂਰੀ ਤਸੱਲੀਬਖ਼ਸ਼ ਤਰੀਕੇ ਨਾਲ ਇਸ ਕੰਮ ਨੂੰ ਨੇਪਰੇ ਚਾੜਿਆ ਜਾ ਰਿਹਾ ਹੈ। ਇਸ ਮੌਕੇ ਤੇ ਡਾ: ਹਰਜੋਤ ਨੇ ਕੰਪਨੀ ਦੇ ਵਾਈਸ ਪ੍ਰੈਸੀਡੈਂਟ ਪਰਦੀਪ ਗੋਇਲ ਨਾਲ ਦੁੱਨੇਕੇ ਦੇ ਮੋਹਤਬਰ ਵਿਅਕਤੀਆਂ ਦੀ ਮੁਲਾਕਾਤ ਕਰਵਾ ਕੇ ਦੁੱਨੇਕੇ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ। ਇਸ ਮੌਕੇ ਤੇ ਡਾ. ਹਰਜੋਤ ਨੇ ਦੱਸਿਆ ਕਿ ਪਿਛਲੇ ਦਿਨੀਂ ਦੁੱਨੇਕੇ ਵਿਖੇ ਮੇਨ ਰੋਡ ਤੇ ਕੱਟ ਬਣਾਵਉਣ ਨੂੰ ਲੈ ਕੇ ਧਰਨਾ ਦਿੱਤਾ ਗਿਆ ਸੀ। ਡਾ: ਹਰਜੋਤ ਨੇ ਦੱਸਿਆ ਕਿ ਉਨਾਂ ਨੇ ਕੰਪਨੀ ਦੇ ਵਾਈਸ ਪ੍ਰੈਸੀਡੈਂਟ ਪਰਦੀਪ ਗੋਇਲ ਦੀ ਹਾਜ਼ਰੀ ਵਿੱਚ ਦੁੱਨੇਕੇ ਵਾਸੀ ਬਲਵਿੰਦਰ ਸਿੰਘ, ਗਰਦੌਰ ਸਿੰਘ, ਸ਼ਰਨਜੀਤ ਸਿੰਘ, ਲਖਵੀਰ ਸਿੰਘ, ਸ਼ਿੰਦਰ ਸਿੰਘ ਢਿੱਲੋਂ, ਜਗਦੀਸ਼ ਸਿੰਘ, ਕਿਰਪਾਲ ਸਿੰਘ ਪੱਪੂ, ਕਰਮਜੀਤ ਸਿੰਘ, ਮਲਕੀਤ ਸਿੰਘ, ਡਾ. ਰਜਿੰਦਰ ਸਿੰਘ, ਲੱਖਾ ਜੱਸੜ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਕਰਵਾਇਆ। ਇਸ ਮੌਕੇ ਤੇ ਪਰਦੀਪ ਗੋਇਲ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮੁਸ਼ਕਿਲ ਨੂੰ ਦੇਖਦਿਆਂ ਜਿੱਥੇ ਸਰਵਿਸ ਲੇਨ ਖਤਮ ਹੁੰਦੀ ਹੈ, ਉੱਥੇ ਕੱਟ ਰੱਖਿਆ ਜਾ ਰਿਹਾ ਹੈ, ਜਿਸਨੂੰ ਦੁੱਨੇਕੇ  ਦੇ ਮੋਹਤਬਰ ਵਿਅਕਤੀਆਂ ਨੇ ਸਵੀਕਾਰ ਕੀਤਾ।