ਲਿਟਲ ਮਿਲੇਨੀਅਮ ਸਕੂਲ ਵਿਚ ਮਨਾਇਆ ਹੋਲੀ ਦਾ ਤਿਉਹਾਰ

ਮੋਗਾ, 1 ਮਾਰਚ (ਜਸ਼ਨ)-ਸਥਾਨਕ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ  ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਤੇ ਬੱਚਿਆਂ ਨੇ ਇਕ-ਦੂਜੇ ਦੇ ਗੁਲਾਲ ਲਗਾ ਕੇ ਕੀਤੀ। ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਹੋਲੀ ਦਾ ਮਹੱਤਤਾ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਰੰਗਾਂ ਦੀ ਮਹੱਤਾ ਬਾਰੇ ਦੱਸਿਆ। ਉਹਨਾਂ ਬੱਚਿਆਂ ਨੂੰ ਦੱਸਿਆ ਕਿ ਰੰਗਾਂ ਨਾਲ ਸ਼ਰੀਰ ਤੇ ਅੱਖਾਂ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਪਹੁੰਚਦਾ ਹੈ। ਪਾਣੀ ਦੀ ਪਹਿਲੇ ਹੀ ਘਾਟ ਹੈ। ਇਸ ਲਈ ਗੁਲਾਲ ਦਾ ਇਸਤੇਮਾਲ ਕੀਤਾ ਜਾਵੇ। ਇਸ ਮੌਕੇ ਬੱਚਿਆਂ ਨੇ ਤਿਲਕ ਲਗਾ ਕੇ ਹੋਲੀ ਲਗਾਉਣ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।