ਮਾਉਟ ਲਿਟਰਾ ਜੀ ਸਕੂਲ ਵਿਚ ਮਨਾਇਆ ਹੋਲੀ ਦਾ ਤਿਉਹਾਰ

ਮੋਗਾ, 1 ਮਾਰਚ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਹੋਲੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਤੇ ਸਮੂਹ ਸਟਾਫ ਨੇ ਇਕ-ਦੂਜੇ ਤੇ ਗੁਲਾਲ ਲਗਾ ਕੇ ਕੀਤੀ। ਇਸ ਮੌਕੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਹੋਲੀ ਦੇ ਤਿਉਹਾਰ ਦੀ ਮਹੱਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਪਾਣੀ ਦਾ ਦੁਰਵਰਤੋਂ ਨਹੀਂ ਕਰਨਾ ਚਾਹੀਦਾ, ਬਲਕਿ ਗੁਲਾਲ ਲਗਾ ਕੇ ਹੋਲੀ ਮਨਾਉਣੀ ਚਾਹੀਦੀ। ਉਹਨਾਂ ਦੱਸਿਆ ਕਿ ਹੋਲੀ ਦੇ ਤਿਉਹਾਰ ਦਾ ਬੱਚਿਆਂ ਨੇ ਖੂਬ ਆਨੰਦ ਲਿਆ। ਸਮਾਗਮ ਵਿਚ ਬੱਚਿਆ ਨੇ ਤਿਲਕ ਹੋਲੀ ਮਨਾਉਣ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਦਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


