ਵਿਧਾਇਕ ਡਾ: ਹਰਜੋਤ ਕਮਲ ਨੇ ਹੋਲੀ ਅਤੇ ਹੋਲੇ ਮਹੱਲੇ ਦੀਆਂ ਸਮੂਹ ਲੋਕਾਈ ਨੂੰ ਦਿੱਤੀਆਂ ਵਧਾਈਆਂ

ਮੋਗਾ, 2 ਮਾਰਚ (ਜਸ਼ਨ)-: ਮੋਗਾ ਦੇ ਐਮ.ਐਲ.ਏ. ਡਾ: ਹਰਜੋਤ ਕਮਲ ਨੇ ਸਮੂਹ ਦੇਸ਼ ਵਾਸੀਆਂ ਨੂੰ ਹੋਲੀ ਅਤੇ ਹੋਲੇ ਮਹੱਲੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਆਪਸੀ ਰਿਸ਼ਤਿਆਂ ਨੂੰ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਦਾ ਹੈ। ਡਾ: ਹਰਜੋਤ ਨੇ ਕਿਹਾ ਕਿ ਕੌਮੀ ਜੋੜ ਮੇਲਾ ਹੋਲਾ ਮਹੱਲਾ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੈ ਅਤੇ ਇਸ ਦਿਨ ਨੂੰ ਪੰਜਾਬੀ ਬਹੁਤ ਹੀ ਉਤਸ਼ਾਹ ਨਾਲ ਮਨਾਉਦੇ ਹਨ। ਡਾ: ਹਰਜੋਤ ਨੇ ਕਿਹਾ ਕਿ ਸਾਨੂੰ ਸਭ ਨੂੰ ਹੋਲੀ ਦੇ ਇਸ ਪਵਿੱਤਰ ਤਿਉਹਾਰ ਨੂੰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ ਤਾਂਕਿ ਭਾਈਚਾਰ ਸਾਂਝ ਨੂੰ ਕਾਇਮ ਕੀਤਾ ਜਾ ਸਕੇ। ਉਨਾਂ ਕਾਮਨਾ ਕੀਤੀ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।


