ਮਾਉਟ ਲਿਟਰਾ ਜੀ ਸਕੂਲ ਵਿਚ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ


ਮੋਗਾ,2 ਮਾਰਚ (ਜਸ਼ਨ)-ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਰਾਸ਼ਟਰੀ ਵਿਗਿਆਨ ਦਿਵਸ ਦਾ ਆਯੋਜਨ ਕੀਤਾ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ 28 ਫਰਵਰੀ 1928 ਨੂੰ ਭਾਰਤੀ ਭੌਤਿਕ ਵਿਗਿਆਨੀ ਚੰਦਰਸ਼ੇਖਰ ਵੈਕਟ ਰਮਨ ਵੱਲੋਂ ਰਮਨ ਪ੍ਰਭਾਵ ਦੀ ਖੋਜ ਲਈ ਹਰ ਸਾਲ 28 ਫਰਵਰੀ ਨੂੰ ਭਾਰਤ ਵਿਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਦੀ ਖੋਜ ਲਈ 1930 ਵਿਚ ਸੀ ਵੀ ਰਮਨ ਨੂੰ ਨੋਬਲ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਸੀ। ਇਹ ਸਮਾਗਮ ਹੁਣ ਪੂਰੇ ਦੇਸ਼ ਵਿਚ ਸਕੂਲਾਂ, ਕਾਲਜਾਂ ਵਿਚ ਮਨਾਇਆ ਜਾਂਦਾ ਹੈ। ਲੋਕਾਂ ਦੇ ਦੈਨਿਕ ਜੀਵਨ ਵਿਚ ਉਪਯੋਗ ਕੀਤੇ ਜਾਣ ਵਾਲੇ ਵਿਗਿਆਨ ਦੀ ਮਹੱਤਾ ਬਾਰੇ ਇਕ ਸੰਦੇਸ਼ ਫੈਲਾਉਣ ਲਈ ਹਰ ਸਾਲ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਜਾ ਰਿਹਾ ਹੈ। ਬੱਚਿਆ ਨੂੰ ਸਕੂਲ ਦੇ ਮਾਹਿਰਾਂ ਵੱਲੋਂ ਵਿਗਿਆਨ ਦੇ ਖੇਤਰ ਵਿਚ ਨਵੀਂਆ ਖੋਜਾਂ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


