ਮਾਉਟ ਲਿਟਰਾ ਜ਼ੀ ਸਕੂਲ ਵਿਚ ਪਰੀ ਦਿਵਸ ਤੇ ਬੱਚਿਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ

ਮੋਗਾ, ਮਾਰਚ (ਜਸ਼ਨ)-ਮਾਉਟ ਲਿਟਰਾ ਜ਼ੀ ਸਕੂਲ ਵਿਚ ਪਰੀ ਦਿਵਸ ਦਾ ਆਯੋਜਨ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਸਕੂਲ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਪਰੀ ਦਿਵਸ ਤੇ ਆਪਣੇ ਘਰਾਂ ਵਿਚ ਪਰੀ ਦੀ ਡਰੈਸ ਵਿਚ ਸਜੀ ਛੋਟੀ ਬੱਚਿਆਂ ਆਕਰਸ਼ਣ ਦਾ ਕੇਂਦਰ ਲੱਗ ਰਹੀਆ ਸਨ। ਉਹਨਾਂ ਬੱਚਿਆਂ ਨੂੰ ਪਰੀ ਦੀ ਮਹੱਤਤਾ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਦੇ ਵਿਚ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਅਜਿਹੇ ਮੁਕਾਬਲੇ ਸਮੇਂ-ਸਮੇਂ ਤੇ ਕਰਵਾਉਦੇ ਰਹਿਣਾ ਹੈ, ਤਾਂ ਜੋ ਬੱਚਿਆਂ ਦੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਬਾਹਰ ਉਜ਼ਾਗਰ ਕੀਤਾ ਜਾ ਸਕੇ। ਇਸ ਮੌਕੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।