ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ‘ਚ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ-ਚਰਨਜੀਤ ਸਿੰਘ ਚੰਨੀ


ਮੋਗਾ 6 ਮਾਰਚ (ਜਸ਼ਨ)-ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦਾ ਸੁਨਿਹਰੀ ਭਵਿੱਖ ਬਣਾਉਣ ਦੇ ਮਕਸਦ ਨਾਲ ਜਲਦੀ ਹੀ ਸੂਬੇ ‘ਚ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ, ਤਾਂ ਜੋ ਵਿਦਿਆਰਥੀ ਤਕਨੀਕੀ ਅਤੇ ਮਿਆਰੀ ਹੁਨਰ ਹਾਸਲ ਕਰਕੇ ਸਮੇਂ ਦੇ ਹਾਣੀ ਬਣ ਸਕਣ। ਇਸ ਗੱਲ ਦਾ ਪ੍ਰਗਟਾਵਾ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਕੈਬਰਿਜ਼ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸ੍ਰ. ਦਵਿੰਦਰਪਾਲ ਸਿੰਘ ਰਿੰਪੀ ਦੇ ਗ੍ਰਹਿ ਵਿਖੇ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਇਸ ਸਕਿੱਲ ਯੂਨੀਵਰਸਿਟੀ ਨੂੰ ਅੰਤਰ-ਰਾਸ਼ਟਰੀ ਪੱਧਰ ਦੀ ਯੂਨੀਵਰਸਿਟੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਸੂਬੇ ਦੇ ਸਮੂਹ ਵਿਦਿਆਰਥੀਆਂ ਲਈ ‘ਮੁੱਖ ਮੰਤਰੀ ਸ਼ਕਾਲਰਸ਼ਿਪ ਸਕੀਮ’ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਹੁਤੇ ਗਰੀਬ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਜਾਤ-ਪਾਤ ਦੇ ਭੇਦ-ਭਾਵ ਤੋ ਵਜ਼ੀਫੇ ਦਿੱਤੇ ਜਾਣਗੇ। ਇਸ ਮੌਕੇ ਪੰਜਾਬ ਅਨ-ਏਡਿਡ ਟੈਕਨੀਕਲ ਇੰਸਟੀਚਿੳੂਸ਼ਨ ਦੇ ਕਨਵੀਨਰ ਅਤੇ ਦੇਸ਼ ਭਗਤ ਕਾਲਜ ਦੇ ਡਾਇਰੈਕਟਰ ਦਵਿੰਦਰਪਾਲ ਸਿੰਘ ਰਿੰਪੀ ਅਤੇ ਡਾਇਰੈਕਟਰ ਗੌਰਵ ਗੁਪਤਾ ਨੇ ਮੰਤਰੀ ਨੂੰ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਵਜ਼ੀਫੇ ਨਾ ਮਿਲਣ ਕਾਰਣ ਪ੍ਰਾਈਵੇਟ ਤਕਨੀਕੀ ਕਾਲਜਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਸਬੰਧੀ ਉਨਾਂ ਮੰਤਰੀ ਜੀ ਨੂੰ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਸ:ਚੰਨੀ ਨੇ ਇਨਾਂ ਵਿਦਿਆਰਥੀਆਂ ਨੂੰ ਜਲਦੀ ਹੀ ਵਜੀਫੇ ਵੰਡਣ ਦਾ ਕੰਮ ਸ਼ੁਰੂ ਕਰਨ ਦਾ ਵਿਸ਼ਵਾਸ਼ ਦਿਵਾਇਆ। ਇਸ ਮੌਕੇ ਪਰਮਜੀਤ ਕੌਰ ਪੰਮੀ ਅਤੇ ਪ੍ਰਵਾਸੀ ਭਾਰਤੀ ਲਿਖਾਰੀ ਜਰਨੈਲ ਸਿੰਘ ਸੇਖਾ ਵੱਲੋਂ ਆਪਣੀਆਂ ਕਿਤਾਬਾਂ ਮੰਤਰੀ ਜੀ ਨੂੰ ਭੇਟ ਕੀਤੀਆਂ ਗਈਆਂ। ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਵਿਨੋਦ ਬਾਂਸਲ, ਡਾ: ਇਕਬਾਲ ਸਿੰਘ, ਕੈਂਬਰਿੱਜ ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਡਾਇਰੈਕਟਰ ਪ੍ਰਮੋਦ ਗੋਇਲ, ਡਾਇਰੈਕਟਰ ਗੁਰਦੇਵ ਸਿੰਘ ,ਡਾਇਰੈਕਟਰ ਗੌਰਵ ਗੁਪਤਾ ਡਾ: ਅੰਮਿ੍ਰਤਪਾਲ ਸਿੰਘ ਸੋਢੀ,ਗਗਨਪ੍ਰੀਤ ਸਿੰਘ, ਸੁਮੀਤਪਾਲ ਕੌਰ ਅਤੇ ਇੰਦਰਜੀਤ ਕੌਰ ਵੀ ਹਾਜ਼ਰ ਸਨ।


