ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਸ਼ਤੀ ਖਿਡਾਰਨ ਨਵਜੋਤ ਕੌਰ ਨੂੰ ਡੀ.ਐਸ.ਪੀ. ਦੇ ਅਹੁਦੇ ਦੀ ਕੀਤੀ ਪੇਸ਼ਕਸ਼ ,ਸੌਂਪਿਆ ਪੰਜ ਲੱਖ ਦਾ ਚੈੱਕ

ਚੰਡੀਗੜ੍ਹ,8 ਮਾਰਚ (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ’ਚ ਸੋਨ ਤਮਗਾ ਜੇਤੂ ਨਵਜੋਤ ਕੌਰ ਨੂੰ ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ ’ਤੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਨਵਜੋਤ ਕੌਰ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਪੰਜ ਲੱਖ ਰੁਪਏ ਦਾ ਚੈੱਕ ਸੌਂਪਦਿਆਂ ਆਖਿਆ ਕਿ ਉਸ ਨੇ ਨਾ ਸਿਰਫ ਪੰਜਾਬ ਦਾ ਸਗੋਂ ਸਾਰੇ ਮੁਲਕ ਦਾ ਨਾਮ ਰੌਸ਼ਨ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਕੌਰ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਜਿਸ ਨੂੰ ਕੁਸ਼ਤੀ ਖਿਡਾਰਨ ਨਵਜੋਤ ਕੌਰ ਨੇ ਤੁਰੰਤ ਪ੍ਰਵਾਨ ਕਰ ਲਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਮਾਰਚ ਨੂੰ ਿਕਟ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਵੀ ਡੀ ਐੱਸ ਪੀ ਦੇ ਅਹੁਦੇ ਨਾਲ ਨਿਵਾਜਿਆ ਸੀ ।


