11ਮਾਰਚ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ:- ਸਿਵਲ ਸਰਜਨ ਡਾ: ਮਨਜੀਤ ਸਿੰਘ

ਮੋਗਾ :9 ਮਾਰਚ (ਜਸ਼ਨ)- ਅੱਜ ਸਿਵਲ ਸਰਜਨ ਮੋਗਾ ਡਾ: ਮਨਜੀਤ ਸਿੰੰਘ ਦੀ ਅਗਵਾਈ ਹੇਠ ਪਲਸ ਪੋਲੀਓ ਜਾਗਰੂਕਤਾ ਪੋੋੋਸਟਰ ਰੀਲੀਜ਼ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਡਾ: ਮਨਜੀਤ ਸਿੰਘ ਨੇ ਕਿਹਾ ਕਿ ਕਿਹਾ ਕਿ ਪਲਸ ਪੋਲੀਓ ਦੌਰਾਨ 0 ਤੋਂ 5 ਸਾਲ ਤੱਕ ਦੇ 1,14,556 ਬੱਚਿਆ ਨੂੰ  ਪੋਲੀਓ  ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਜੋ ਇੱਕ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਝਾਂ ਨਾ ਰਹੇ ਅਤੇ ਮੋਗਾ ਜ਼ਿਲੇ ਅੰਦਰ  ਨੂੰ 509 ਬੂਥਾਂ ਤੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 12 ਅਤੇ 13 ਮਾਰਚ ਨੂੰ ਸਿਹਤ ਵਿਭਾਗ ਦੀਆਂ 882 ਟੀਮਾਂ ਵੱਲੋਂ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਜਿਲਾ ਟੀਕਾਕਰਨ ਅਫਸਰ ਮੋਗਾ ਡਾ: ਹਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜਿਲੇ ਅੰਦਰ  ਵੱਖ ਵੱਖ ਬਲਾਕਾ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ ਉਨਾ ਕਿਹਾ ਕਿ ਸਿਹਤ ਵਿਭਾਗ ਵੱਲੋਂ ਬਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਪਬਲਿਕ ਥਾਵਾਂ ਤੇ ਟਰਾਜ਼ਿਟ ਟੀਮਾਂ  ਬੂਥਾ ਤੇ ਮੌੌਜੂਦ ਰਹਿ ਕੇ ਪੋਲੀਓ ਬੂੰਦਾਂ ਪਿਲਾਉਣਗੇ ਅਤੇ ਦੂਰ ਦੁਰਾਡੇ ਦੇ ਇਲਾਕਿਆ ਵਿੱਚ ਮੋਬਾਇਲ ਟੀਮਾਂ ਲਾਈਆ ਗਈਆ ਹਨ ਅਤੇ ਇਸ ਮੌਕੇ ਜਿਲਾ ਸਿਖਿਆ ਅਤੇ ਸੂਚਨਾ ਅਫਸਰ ਕਿ੍ਰਸ਼ਨਾ ਸ਼ਰਮਾ ਨੇ ਦੱਸਿਆ ਕਿ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਵੀ ਅਪੀਲ ਵੀ ਕੀਤੀ। ਇਸ ਮੌਕੇ ਸਹਾਇਕ ਸਿਵਲ ਸਰਜਨ ਮੋਗਾ ਡਾ ਅਰੁਣ ਗੁਪਤਾ, ਡਾ ਇੰਦਰਵੀਰ ਗਿੱਲ ਜ਼ਿਲਾ ਟੀ ਬੀ ਅਫਸਰ ਮੋਗਾ,ਡਾ ਗਗਨਦੀਪ ਸਿੰਘ ਗਿੱਲ ਅਤੇ ਜਿਲਾ ਬੀ ਸੀਸੀ ਕੋਆਰਡੀਨੇਟਰ ਅੰਮਿ੍ਰਤ ਸ਼ਰਮਾ ਵੀ ਹਾਜ਼ਰ ਸਨ।