ਬਾਬਾ ਦਾਮੂੰ ਸ਼ਾਹ ਪ੍ਰਬੰਧਕ ਕਮੇਟੀ ਲੁਹਾਰਾ ਵਿਖੇ ਸਲਾਨਾ ਸਮਾਗਮਾਂ ਦੇ ਪਹਿਲੇ ਦਿਨ ਲੱਗਾ ਵਿਸ਼ਾਲ ਖੂਨਦਾਨ ਕੈਂਪ

ਲੁਹਾਰਾ ,9 ਮਾਰਚ (ਜਸ਼ਨ)- ਮੋਗਾ ਜ਼ਿਲੇ ਦੇ ਪਿੰਡ ਲੁਹਾਰਾ ਵਿਖੇ ਫੱਕਰ ਬਾਬਾ ਦਾਮੂੰ ਸ਼ਾਹ ਦੀ ਯਾਦ ਵਿਚ 36 ਵਾਂ ਸਲਾਨਾ ਧਾਰਿਮਕ ਸਮਾਗਮ ਅਤੇ ਖ਼ੇਡ ਮੇਲਾ 8 ਮਾਰਚ ਤੋਂ ਸ਼ੁਰੂ ਹੋ ਗਿਆ । ਮੇਲੇ ਦੇ ਪਹਿਲੇ ਦਿਨ ਦੀ ਸ਼ੁਰੂਆਤ ਵਿਸ਼ਾਲ ਖੂਨ ਦਾਨ ਕੈਂਪ ਲੱਗਾ ਕੇ ਕੀਤੀ ਗਈ ,ਜਿਸ ਵਿਚ ਸੰਗਤਾਂ ਵਲੋਂ 150 ਯੂਨਿਟ ਖੂਨ ਦਾਨ ਕਰਕੇ ਸਮਾਜ ਪ੍ਰਤੀ ਆਪਣੀ ਅਹਿਮ ਜ਼ਿੰਮੇਵਾਰੀ ਨੂੰ ਨਿਭਾਇਆ। ਸਮਾਗਮ ਦੀ ਤਿਆਰੀਆਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਕਮ ਰਿਸੀਵਰ ਫੱਕਰ ਬਾਬਾ ਦਾਮੂੰ ਸ਼ਾਹ ਪ੍ਰਬੰਧਕ ਕਮੇਟੀ ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ’ਚ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਪੂਰੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੂਪ ਰੇਖਾ ਤੈਅ ਕੀਤੀ। ਇਸ ਮੌਕੇ ਡੀ ਐਸ ਪੀ ਧਰਮਕੋਟ ਅਜੈਰਾਜ ਸਿੰਘ, ਥਾਣਾ ਮੁਖੀ ਭੁਪਿੰਦਰ ਸਿੰਘ, ਰਮੇਸ਼ ਕੁਮਾਰ ਤਹਿਸੀਲਦਾਰ ਧਰਮਕੋਟ, ਪ੍ਰਸ਼ੋਤਮ ਲਾਲ ਨਾਇਬ ਤਹਿਸੀਲਦਾਰ, ਕਾਰਜ ਸਾਧਕ ਅਫ਼ਸਰ ਦਵਿੰਦਰ ਤੂਰ, ਸੋਢੀ ਰਾਮ ਐਸ ਡੀ ਓ, ਅਮਨਪ੍ਰੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ, ਤੋਂ ਇਲਾਵਾ ਹੋਰ ਅਧਿਕਾਰੀ ਵੀ ਸ਼ਾਮਿਲ ਹੋਏ।


