ਪਿੰਡ ਘੋਲੀਆ ਕਲਾਂ ਵਿਖੇ ਵਿਸ਼ਾਲ ਖੂਨਦਾਨ ਕੈਂਪ 17 ਮਾਰਚ ਨੂੰ

ਮੋਗਾ, 15 ਮਾਰਚ (ਜਸ਼ਨ)-ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਘੋਲੀਆ ਕਲਾਂ ਵੱਲੋਂ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ 17 ਮਾਰਚ ਦਿਨ ਸ਼ਨੀਵਾਰ ਨੂੰ ਰਵਿਦਾਸੀਆ ਸਿੱਖ ਧਰਮਸ਼ਾਲਾ ਘੋਲੀਆ ਕਲਾਂ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਘੋਲੀਆ ਕਲਾਂ ਦੇ ਪ੍ਧਾਨ ਹਰਜਿੰਦਰ ਸਿੰਘ ਅਤੇ ਬਲਾਕ ਐਨ.ਜੀ.ਓ. ਦੇ ਪ੍ਧਾਨ ਅਵਤਾਰ ਸਿੰਘ ਘੋਲੀਆ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗੇਗਾ, ਜਿਸ ਵਿੱਚ ਬਲੱਡ ਬੈਂਕ ਮੋਗਾ ਦੀ ਟੀਮ ਵੱਲੋਂ ਖੂਨ ਦੇ ਯੂਨਿਟ ਇਕੱਤਰ ਕੀਤੇ ਜਾਣਗੇ । ਉਹਨਾਂ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਹੀਰੋ ਭਗਤ ਸਿੰਘ ਨੂੰ ਸੱਚੀ ਸ਼ਰਧਾਂਜ਼ਲੀ ਭੇਂਟ ਕਰਨ ਲਈ ਇਸ ਕੈਂਪ ਵਿੱਚ ਪਹੰੁਚ ਕੇ ਖੂਨਦਾਨ ਕਰੋ । ਇਸ ਮੌਕੇ ਉਹਨਾਂ ਦੇ ਨਾਲ ਰਾਜ ਕੁਮਾਰ ਘੋਲੀਆ, ਲਖਵਿੰਦਰ ਸਿੰਘ, ਰੂਪ ਸਿੰਘ ਅਤੇ ਬਵਲੇਸ਼ ਕੁਮਾਰ ਆਦਿ ਹਾਜ਼ਰ ਸਨ ।


