ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਕਾਲਜ ਦੀਆਂ ਵਿਦਿਆਰਥਣਾਂ ਨੇ ਵਿਸ਼ਵ ਖਪਤਕਾਰ ਅਧਿਕਾਰ ਜਾਗਰੂਕਤਾ ਰੈਲੀ ਕੱਢੀ

ਸੁਖਾਨੰਦ,16 ਮਾਰਚ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਕਾਮਰਸ ਅਤੇ ਮੈਨਜਮੈਂਟ ਵਿਭਾਗ ਦੇ ਬਿਜ਼ ਵਰਲਡ ਕਲੱਬ ਵੱਲੋਂ ‘ਵਿਸ਼ਵ ਖਪਤਕਾਰ ਅਧਿਕਾਰ ਦਿਵਸ’ ਮਨਾਇਆ ਗਿਆ। ਇਸ ਦੇ ਅੰਤਰਗਤ ਖਪਤਕਾਰਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਵਿਭਾਗ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਰੈਲੀ ਕੱਢੀ ਗਈ।

ਰੈਲੀ ਦੀ ਸ਼ੁਰੂਆਤ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ੳੱੁਪ-ਚੇਅਰਮੈਨ ਸ: ਮੱਖਣ ਸਿੰਘ, ਪਿੰ੍ਰਸੀਪਲ ਡਾ: ਸੁਖਵਿੰਦਰ ਕੌਰ ਅਤੇ ਉੱਪ ਪਿੰ੍ਰਸੀਪਲ ਮੈਡਮ ਗੁਰਜੀਤ ਕੌਰ ਨੇ ਹਰੀ ਝੰਡੀ ਦਿਖਾ ਕੇ ਕੀਤੀ। ਰੈਲੀ ਦੀ ਅਗਵਾਈ ਕਾਮਰਸ ਵਿਭਾਗ ਦੇ ਮੁਖੀ ਸੁਖਵਿੰਦਰ ਕੌਰ, ਸਹਾਇਕ ਪ੍ਰੋਫ਼ੈਸਰ ਰਾਜਦੀਪ ਕੌਰ, ਹਰਪ੍ਰੀਤ ਕੌਰ, ਪ੍ਰੀਤੀ ਗਰਗ, ਸ਼ਿੰਮਪ੍ਰੀਤ ਕੌਰ, ਕੰਵਲਜੀਤ ਕੌਰ, ਗੁਰਮਿੰਦਰ ਕੌਰ, ਬਬਲਜੀਤ ਕੌਰ, ਹਿਨਾ ਨਾਰੰਗ ਅਤੇ ਪਾਇਲ ਭਾਰਤੀ ਨੇ ਕੀਤੀ। ਇਸ ਰੈਲੀ ਦੌਰਾਨ ਵਿਦਿਆਰਥਣਾਂ ਨੇ ਪਿੰਡ ਦੇ ਲੋਕਾਂ ਨੂੰ ਖਪਤਕਾਰਾਂ ਦੇ ਅਧਿਕਾਰਾਂ ਅਤੇ ਉਹਨਾਂ ਦੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ। ਪਿੰਡ ਦੇ ਲੋਕਾਂ ਨੇ ਵੀ ਬੜੀ ਉੱਤਸੁਕਤਾ ਨਾਲ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਕੰਜ਼ਿਊਮਰ ਕੋਰਟ ਸੰਬੰਧੀ ਜਾਣਕਾਰੀ ਹਾਸਲ ਕੀਤੀ। ਖਪਤਕਾਰਾਂ ਨੂੰ ‘ਜੀ ਐਸ ਟੀ’ ਨਾਲ ਵਸਤੂਆਂ ਦੀਆਂ ਕੀਮਤਾਂ ਉਪਰ ਪਏ ਪ੍ਰਭਾਵ ਬਾਰੇ ਵੀ ਦੱਸਿਆ ਗਿਆ। ਇਸ ਦੌਰਾਨ ਲੋਕਾਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਵਿਦਿਆਰਥਣਾਂ ਵੱਲੋਂ ਦਿੱਤੇ ਗਏ। ਅੰਤ ਵਿੱਚ ਉੱਪ-ਚੇਅਰਮੈਨ ਸ: ਮੱਖਣ ਸਿੰਘ ਨੇ ਵਿਭਾਗਾਂ ਵੱਲੋਂ ਕੱਢੀ ਗਈ, ਰੈਲੀ ਲਈ ਵਿਦਿਆਰਥਣਾਂ ਅਤੇ ਪ੍ਰੋਫ਼ੈਸਰ ਸਾਹਿਬਾਨਾਂ ਦੀ ਹੌਂਸਲਾ ਅਫ਼ਜਾਈ ਕੀਤੀ।