ਸਰਪੰਚ ਹਰਭਜਨ ਬਹੋਨਾ ਨੇ ਪੰਚਾਂ ਸਰਪੰਚਾਂ ਦੇ ਮਾਣ ਭੱਤੇ ਵਿੱਚ ਵਾਧੇ ਸਬੰਧੀ ਮੁੱਖ ਮੰਤਰੀ ਅਤੇ ਪ੍ਧਾਨ ਮੰਤਰੀ ਨੂੰ ਭੇਜੀ ਚਿੱਠੀ

ਮੋਗਾ, 21 ਮਾਰਚ (ਜਸ਼ਨ)-ਉਘੇ ਸਮਾਜ ਸੇਵੀ ਅਤੇ ਪਿੰਡ ਬਹੋਨਾ ਦੇ ਸਰਪੰਚ ਹਰਭਜਨ ਸਿੰਘ ਬਹੋਨਾ ਨੇ ਅੱਜ ਪ੍ਧਾਨ ਮੰਤਰੀ ਦਫਤਰ ਅਤੇ ਮੁੱਖ ਮੰਤਰੀ ਪੰਜਾਬ ਨੂੰ ਚਿੱਠੀਆਂ ਜਾਰੀ ਕਰਕੇ ਸਰਪੰਚਾਂ ਨੂੰ ਐਮ.ਸੀ. ਦੇ ਬਰਾਬਰ ਮਾਣ ਭੱਤਾ ਦੇਣ, ਸੂਬੇ ਦੇ ਸਰਕਾਰੀ ਦਫਤਰਾਂ ਵਿੱਚ ਫੈਲੇ ਭਿ੍ਸ਼ਟਾਚਾਰ ਨੂੰ ਰੋਕਣ, ਸਰਕਾਰੀ ਦਫਤਰਾਂ ਅਤੇ ਹਸਪਤਾਲਾਂ ਵਿੱਚ ਸਾਈਕਲ, ਸਕੂਟਰ, ਕਾਰ ਸਟੈਂਡ ਤੇ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ ਦੀ ਮੰਗ ਕੀਤੀ । ਅੱਜ ਚਿੱਠੀਆਂ ਜਾਰੀ ਕਰਨ ਤੋਂ ਬਾਅਦ ਪ੍ੈਸ ਨੂੰ ਜਾਣਕਾਰੀ ਦਿੰਦਿਆਂ ਸਰਪੰਚ ਹਰਭਜਨ ਸਿੰਘ ਬਹੋਨਾ ਨੇ ਦੱਸਿਆ ਕਿ ਦੇਸ਼ ਵਿੱਚ ਲੋਕਤੰਤਰ ਦੀ ਸਭ ਤੋਂ ਮੁੱਢਲੀ ਇਕਾਈ ਗਰਾਮ ਪੰਚਾਇਤਾਂ ਅਧੀਨ ਚੁਣੇ ਗਏ ਸਰਪੰਚਾਂ ਨੂੰ ਸਿਰਫ 1200 ਰੁ: ਪ੍ਤੀ ਮਹੀਨਾ ਮਾਣ ਭੱਤਾ ਦਿੱਤਾ ਜਾ ਰਿਹਾ ਹੈ, ਜਦਕਿ ਐਮ.ਸੀ. ਨੂੰ 17000 ਰੁ: ਪ੍ਤੀ ਮਹੀਨਾ ਮਾਣ ਭੱਤਾ ਦਿੱਤਾ ਜਾ ਰਿਹਾ ਹੈ ਅਤੇ ਚੁਣੇ ਹੋਏ ਪੰਚਾਂ ਨੂੰ ਕੋਈ ਭੱਤਾ ਨਹੀਂ ਦਿੱਤਾ ਜਾ ਰਿਹਾ । ਉਹਨਾਂ ਕਿਹਾ ਕਿ ਪੰਚਾਂ ਸਰਪੰਚਾਂ ਨੂੰ ਸਰਕਾਰੇ ਦਰਬਾਰੇ ਜਾਣ ਆਉਣ ਅਤੇ ਸਰਕਾਰੀ ਅਧਿਕਾਰੀਆਂ ਦੀ ਪ੍ਾਹੁਣਾਚਾਰੀ ਤੇ ਵੀ ਖਰਚ ਕਰਨਾ ਪੈਂਦਾ ਹੈ, ਜਿਸ ਕਾਰਨ ਉਹ ਭਿ੍ਸ਼ਟਾਚਾਰ ਕਰਨ ਲਈ ਮਜਬੂਰ ਹੁੰਦੇ ਹਨ । ਟੋਲ ਪਲਾਜ਼ਿਆਂ ਦੇ ਸਰਪੰਚਾਂ ਨੂੰ ਕੋਈ ਛੋਟ ਨਹੀਂ ਦਿੱਤੀ ਜਾ ਰਹੀ, ਜਿਸਦਾ ਬੋਝ ਵੀ ਸਰਪੰਚਾਂ ਦੀ ਜੇਬ ਤੇ ਪੈ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰੀ ਦਫਤਰਾਂ ਅਤੇ ਹਸਪਤਾਲਾਂ ਵਿੱਚ ਸਾਈਕਲ, ਸਕੂਟਰ ਸਟੈਂਡ ਬੰਦ ਕੀਤੇ ਜਾਣ ਤਾਂ ਜੋ ਲੋਕਾਂ ਦੀ ਜੇਬ ਤੇ ਪੈ ਰਹੇ ਨਜਾਇਜ ਬੋਝ ਤੋਂ ਬਚਾਇਆ ਜਾ ਸਕੇ । ਉਹਨਾਂ ਇਹ ਵੀ ਦੱਸਿਆ ਕਿ ਸਰਪੰਚਾਂ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਤੇ ਹਾਲੇ ਤੱਕ ਸਿਰਫ ਇੱਕ ਸਾਲ ਦਾ ਹੀ ਮਾਣ ਭੱਤਾ ਦਿੱਤਾ ਗਿਆ ਹੈ, ਜੋ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਸਰਕਾਰ ਵੱਲੋਂ ਕੀਤਾ ਜਾ ਰਿਹਾ ਕੋਝਾ ਮਜਾਕ ਪ੍ਤੀਤ ਹੁੰਦਾ ਹੈ । ਉਹਨਾਂ ਕਿਹਾ ਕਿ ਜੇਕਰ ਸਰਕਾਰ ਦੇਸ਼ ਅੰਦਰ ਲੋਕਤੰਤਰ ਨੂੰ ਮਜਬੂਤ ਕਰਨਾ ਚਾਹੁੰਦੀ ਹੈ ਤਾਂ ਲੋਕਤੰਤਰ ਦੀ ਸਭ ਤੋਂ ਮੁੱਢਲੀ ਇਕਾਈ ਪੰਚਾਇਤਾਂ ਨੂੰ ਭਿ੍ਸ਼ਟਾਚਾਰ ਮੁਕਤ ਕਰਨਾ ਪਵੇਗਾ ਤੇ ਇਸ ਲਈ ਜਰੂਰੀ ਹੈ ਕਿ ਸਰਕਾਰ ਇਹਨਾਂ ਦਾ ਮਾਣ ਸਤਿਕਾਰ ਸਿਰਫ ਕਾਗਜਾਂ ਤੱਕ ਹੀ ਸੀਮਤ ਨਾ ਰੱਖੇ ਬਲਕਿ ਅਸਲ ਵਿੱਚ ਮਾਣ ਸਤਿਕਾਰ ਕਰੇ । ਉਹਨਾਂ ਮੰਗ ਕੀਤੀ ਕਿ ਉਹ ਪੰਚਾਂ ਨੂੰ ਵੀ ਮਾਣ ਭੱਤਾ ਸ਼ੁਰੂ ਕੀਤਾ ਜਾਵੇ ਅਤੇ ਸਰਪੰਚਾਂ ਨੂੰ ਐਮ.ਸੀ. ਦੇ ਬਰਾਬਰ ਮਾਣ ਭੱਤਾ ਦਿੱਤਾ ਜਾਵੇ । ਉਹਨਾਂ ਕਿਹਾ ਕਿ ਉਹ ਇਸ ਸਬੰਧੀ ਲਗਾਤਾਰ ਆਵਾਜ ਉਠਾਉਂਦੇ ਰਹਿਣਗੇ ਅਤੇ ਪੰਚਾਂ ਸਰਪੰਚਾਂ ਨੂੰ ਮਾਣ ਸਤਿਕਾਰ ਦਿਵਾਉਣ ਤੱਕ ਇਸ ਸੰਘਰਸ਼ ਨੂੰ ਜਾਰੀ ਰੱਖਣਗੇ ।


