ਲਾਇਸੈਂਸੀ ਹਥਿਆਰ ਰੱਖਣ ਵਾਲਿਆਂ ਦਾ ਹੋਵੇਗਾ ਡੋਪ ਟੈਸਟ

ਮੋਗਾ,24 ਮਾਰਚ (ਜਸ਼ਨ)-ਸੂਬੇ ਵਿਚ ਵੱਧਦੀਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਾਇਸੈਂਸੀ ਹਥਿਆਰ ਰੱਖਣ ਵਾਲਿਆਂ ’ਤੇ ਵੀ ਸਖਤ ਨਿਗਾਹ ਰੱਖਣ ਦਾ ਫੈਸਲਾ ਲਿਆ ਗਿਆ ਹੈ । ਇਸੇ ਸਬੰਧੀ ਅਸਲਾ ਲਾਇਸੈਂਸੀ ਰੱਖਣ ਵਾਲਿਆਂ ਦੇ ਲਾਇਸੈਂਸ ਨੂੰ ਰਿਨਿੳੂ ਕਰਨ ਮੌਕੇ ਲਾਇਸੈਂਸ ਧਾਰਕ ਦਾ ਡੋਪ ਟੈਸਟ ਜ਼ਰੂਰੀ ਕਰ ਦਿੱਤਾ ਗਿਆ ਹੈ। ਇਸ ਟੈਸਟ ਵਿਚੋਂ ਪਾਸ ਨਾ ਹੋਣ ਦੀ ਸੂਰਤ ਵਿਚ ਲਾਇਸੈਂਸ ਰਿਨਿੳੂ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹੁਣ ਤੱਕ ਇਹ ਟੈਸਟ ਹਥਿਆਰ ਦਾ ਲਾਇਸੈਂਸ ਜਾਰੀ ਕਰਨ ਮੌਕੇ ਹੀ ਕੀਤਾ ਜਾਂਦਾ ਸੀ ਪਰ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ’ਤੇ ਅਮਲ ਕਰਦਿਆਂ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਕੇਂਦਰ ਵੱਲੋਂ ਇਹ ਨਿਯਮ 2016 ਵਿਚ ਬਣਾਇਆ ਗਿਆ ਸੀ ਪਰ ਪੰਜਾਬ ਵਿਚ ਹਾਲੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ ਸੀ ਪਰ ਹੁਣ 6 ਮਾਰਚ ਨੂੰ ਗ੍ਰਹਿ ਵਿਭਾਗ ਵੱਲੋਂ ਭੇਜਿਆ ਪੱਤਰ ਸੂਬੇ ਦੇ ਡਿਪਟੀ ਕਮਿਸ਼ਨਰ ਦਫਤਰਾਂ ਵਿਚ ਪਹੰੁਚ ਚੁੱਕਿਆ ਹੈ। ਸੂਬਾ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਵਿਚ ਹਥਿਆਰ ਰੱਖਣ ਦੇ ਸ਼ੌਕੀਨ ਤਕਰੀਬਨ ਸਾਢੇ ਤਿੰਨ ਲੱਖ ਲਾਇਸੈਂਸ ਧਾਰਕਾਂ ਨੂੰ ਡੋਪ ਟੈਸਟ ਦੀ ਪਰਿਕਿਰਿਆ ਵਿਚੋਂ ਲੰਘਣਾ ਪਵੇਗਾ। ਆਮ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹੈ ਕਿਉਂਕਿ ਪਿਛਲੇ ਕਈ ਮਹੀਨਿਆਂ ਦੌਰਾਨ ਵਿਆਹ ਸ਼ਾਦੀਆਂ ਦੌਰਾਨ ਨਸ਼ੇ ਦੇ ਲੋਰ ਵਿਚ ਗੋਲੀਆਂ ਚਲਾਉਣ ਵਾਲੇ ਲਾਇਸੈਂਸ ਧਾਰਕਾਂ ਵੱਲੋਂ ਚਲਾਈਆਂ ਗੋਲੀਆਂ ਨਾਲ ਕੀਮਤੀ ਜਾਨਾਂ ਜਾ ਚੁੱਕੀਆਂ ਹਨ ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


