ਚਾਰ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਾਰਨ ਐਸ.ਐੈਸ.ਏ/ਰਮਸਾ ਅਧਿਆਪਕ ਫਾਕੇ ਕੱਟਣ ਲਈ ਮਜਬੂਰ-ਗੁਰਪ੍ਰੀਤ ਅੰਮੀਵਾਲ

29 ਮਾਰਚ, ਮੋਗਾ (ਜਸ਼ਨ) - ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੂਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਸੁਖਜ਼ਿੰਦਰ ਸਿੰਘ ਨੇ ਪ੍ਰੈਸ ਨੂੰ ਦੱਸਿਆ ਪਿਛਲੇ ਚਾਰ ਮਹੀਨਿਆਂ ਤੋ ਐਸ.ਐਸ.ਏ/ਰਮਸਾ ਅਧਿਆਪਕਾ ਨੂੰ ਤਨਖਾਹਾਂ ਨਾ ਮਿਲਣ ਕਾਰਨ ਇਹ ਅਧਿਆਪਕ ਫਾਕੇ ਕੱਟਣ ਨੂੰ ਮਜਬੂਰ ਹਨ। ਤਨਖਾਹਾਂ ਨਾ ਮਿਲਣ ਕਾਰਨ ਇਹ ਅਧਿਆਪਕ ਆਰਥਿਕ ਤੇ ਮਾਨਸਿਕ ਰੂਪ ਵਿੱਚ ਪਰੇਸ਼ਾਨ ਹਨ। ਤਨਖਾਹਾਂ ਨਾ ਮਿਲਣ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਗਿਆ ਹੈ ਪਰ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਖਜਾਨਾ ਖਾਲੀ ਹੈ ਦਾ ਰਾਗ ਅਲਾਪ ਕੇ ਇਹਨਾ ਅਧਿਆਪਕਾ ਨੂੰ ਮਾਨਸਿਕ ਰੂਪ ਵਿੱਚ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਅਧਿਆਪਕ ਆਗੂਆ ਨਵਦੀਪ ਬਾਜਵਾ ਅਤੇ ਜੱਜਪਾਲ ਬਾਜੇਕੇ ਨੇ ਕਿਹਾ ਕਿ ਪਿਛਲੇ 9 ਸਾਲਾਂ ਤੋ ਐਸ.ਐਸ.ਏ./ਰਮਸਾ ਅਧਿਆਪਕ ਠੇਕੇ ਤੇ ਕੰਮ ਕਰ ਰਹੇ ਹਨ। ਪਿਛਲੇ ਨੌਂ ਸਾਲਾਂ ਤੋਂ ਸਮੇਂ ਦੀਆਂ ਸਰਕਾਰਾਂ ਦੁਆਰਾ ਇਹਨਾਂ ਅਧਿਆਪਕਾਂ ਦੀ ਕੋਈ ਸਾਰ ਨਹੀਂ ਲਈ ਗਈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣ ਮਨੋਰਥ ਪੱਤਰ ਵਿੱਚ ਇਹ ਗੱਲ ਸਪੱਸ਼ਟ ਲਿਖੀ ਸੀ ਕਿ ਸਾਡੀ ਸਰਕਾਰ ਆਉਣ ਤੇ ਇਹਨਾਂ ਨੂੰ ਪੱਕਿਆ ਕਰ ਦਿੱਤਾ ਜਾਵੇਗਾ ਪਰ ਸਰਕਾਰ ਬਣਨ ਦੇ 1 ਸਾਲ ਮਗਰੋਂ ਇਹਨਾਂ ਅਧਿਆਪਕਾਂ ਨੂੰ ਰੈਗੂਲਰ ਤਾ ਕੀ ਕਰਨਾ ਸੀ ਸਗਂੋ ਤਨਖਾਹ ਤਕ ਵੀ ਨਸੀਬ ਨਹੀ ਹੋਈ ਯੂਨੀਅਨ ਵਲੋ ਮੰਗ ਕੀਤੀ ਗਈ ਕਿ ਇਹਨਾਂ ਅਧਿਆਪਕਾ ਦੀ ਤਨਖਾਹ ਤਰੁੰਤ ਜਾਰੀ ਕਰਕੇ ਸੇਵਾਵਾ ਨੂੰ ਪੂਰੀਆਂ ਸਹੂਲਤਾ ਸਮੇਤ ਸਿੱਖਿਆ ਵਿਭਾਗ ਵਿੱੱਚ ਰੈਗੂਲਰ ਕੀਤਾ ਜਾਵੇ।


