‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ‘ ਤਹਿਤ ਸਮੂਹ ਵਿਭਾਗਾਂ ਦੇ ਅਧਿਕਾਰੀ ਯੋਗ ਲਾਭਪਾਤਰੀਆਂ ਨੂੰ ਲਾਭ ਦੇਣਾ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ

ਮੋਗਾ 30 ਮਾਰਚ: (ਜਸ਼ਨ)  ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ‘ ਤਹਿਤ ਸਮੂਹ ਵਿਭਾਗਾਂ ਦੇ ਅਧਿਕਾਰੀ ਯੋਗ ਲਾਭਪਾਤਰੀਆਂ ਨੂੰ ਲਾਭ ਦੇਣਾ ਯਕੀਨੀ ਬਣਾਉਣ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਲਾਭ ਤੋਂ ਵਾਂਝਾ ਨਾ ਰਹੇ।ਇਹ ਪ੍ਰੇਰਣਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐੱਸ ਨੇ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ‘ ਤਹਿਤ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਸਰਕਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੇਸ਼ ਤਿ੍ਰਪਾਠੀ, ਐਸ.ਡੀ.ਐਮ ਮੋਗਾ ਸੁਖਪ੍ਰੀਤ ਸਿੰਘ, ਐਸ.ਡੀ.ਐਮ ਬਾਘਾਪੁਰਾਣਾ ਅਮਰਬੀਰ ਸਿੰਘ ਸਿੱਧੂ ਅਤੇ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਯੋਗ ਵਿਅਕਤੀਆਂ ਨੂੰ ਯੋਜਨਾਵਾਂ ਦਾ ਬਣਦਾ ਲਾਭ ਦਿਵਾਉਣ ਦੇ ਮਕਸਦ ਨਾਲ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਰਕਾਰੀ ਯੋਜਨਾਵਾਂ ਤਹਿਤ ਮੁਹੱਈਆ ਕਰਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਲੋਕਾਂ ਤੱਕ ਖੁਦ ਪਹੁੰਚ ਕਰਨ, ਤਾਂ ਜੋ ਯੋਗ ਹੋਣ ਦੇ ਬਾਵਜੂਦ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਿਰਵੇ ਲੋਕ ਵੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਪ੍ਰਾਪਤ ਕਰ ਸਕਣ। ਉਨਾਂ ਅਧਿਕਾਰੀਆਂ ਨੂੰ ਸਰਕਾਰ ਦੀ ਇਸ ਮਹੱਤਵ-ਪੂਰਣ ਯੋਜਨਾ ਨੂੰ ਇਮਾਨਦਾਰੀ, ਤਨਦੇਹੀ ਅਤੇ ਅਸਰਦਾਰ ਢੰਗ ਨਾਲ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਦੀ ਹਦਾਇਤ ਕੀਤੀ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਯੋਗ ਲਾਭਪਾਤਰੀਆਂ ਦੀ ਸ਼ਨਾਖਤ ਕਰਨ ਉਪਰੰਤ ਭਲਾਈ ਸਕੀਮਾਂ ਅਤੇ ਲਾਭਪਾਤਰੀਆਂ ਬਾਰੇ ਸੂਚਨਾ .. ਪੋਰਟਲ ’ਤੇ ਅਪਲੋਡ ਕਰਨਗੇ।ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ: ਸੁਸ਼ੀਲ ਜੈਨ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ, ਜ਼ਿਲਾ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਬਰਾੜ, ਕਾਰਜਕਾਰੀ ਇੰਜੀਨੀਅਰ ਜਨ ਸਿਹਤ ਜੇ.ਐਸ.ਚਾਹਲ, ਜ਼ਿਲਾ ਰੋਜ਼ਗਾਰ ਤੇ ਜਨਰੇਸ਼ਨ ਅਫ਼ਸਰ ਪਰਮਿੰਦਰ ਕੌਰ, ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜੀਤ ਕੌਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਗੁਲਬਰਗ ਲਾਲ, ਜ਼ਿਲ਼ਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ, ਜ਼ਿਲੇ ਦੇ ਸਮੂਹ ਤਹਿਸੀਲਦਾਰ/ਬਲਕਾ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

**************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ