2 ਲੱਖ ਟਰੈਕਟਰ ਟਰਾਲੀਆਂ ਨੂੰ ਕਣਕ ਦੀ ਢੋਆ-ਢੁਆਈ ਲਈ ਵਰਤਣ ਦੇ ਪੰਜਾਬ ਸਰਕਾਰ ਦੇ ਫੈਸਲੇ ਤੇ ਟਰਾਲੀ ਯੂਨੀਅਨ ਨੇ ਕੀਤਾ ਧੰਨਵਾਦ

ਮੋਗਾ, 31 ਮਾਰਚ (ਜਸ਼ਨ): ਅਪ੍ਰੈਲ ਮਹੀਨੇ ਵਿੱਚ ਕਣਕ ਦੀ ਢੋਆ-ਢੁਆਈ ਲਈ 2 ਲੱਖ ਟਰੈਕਟਰ ਟਰਾਲੀਆਂ ਤੋਂ ਕੰਮ ਲੈਣ ਦੇ ਪੰਜਾਬ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਸ਼ਹੀਦ ਬਾਬਾ ਜੀਵਨ ਸਿੰਘ ਟਰਾਲੀ ਯੂਨੀਅਨ ਮੋਗਾ ਦੇ ਜਸਵਿੰਦਰ ਸਿੰਘ ਰਾਜਾ ਪ੍ਰਧਾਨ, ਨਾਇਬ ਸਿੰਘ ਮੈਂਬਰ, ਬੂਟਾ ਸਿੰਘ ਸੈਕਟਰੀ, ਸ਼ਿੰਗਾਰਾ ਸਿੰਘ ਮੈਂਬਰ, ਨਿਰਮਲ ਸਿੰਘ ਮੈਂਬਰ, ਪਰਮਜੀਤ ਸਿੰਘ ਮੈਂਬਰ, ਰੂਪ ਸਿੰਘ ਚੌਧਰੀ, ਗੁਰਮੇਲ ਸਿੰਘ ਚੌਧਰੀ, ਮੇਹਰ ਸਿੰਘ ਮੈਂਬਰ, ਕਾਲਾ ਸਿੰਘ ਆੜਤੀਆਂ, ਜੁਗਰਾਜ ਸਿੰਘ ਮੈਂਬਰ ਅਤੇ ਪ੍ਰੇਮ ਸਿੰਘ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸਾਰੇ ਹੀ ਟਰੈਕਟਰ ਟਰਾਲੀ ਯੂਨੀਅਨਾਂ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਸ਼ਹੀਦ ਬਾਬਾ ਜੀਵਨ ਸਿੰਘ ਟਰਾਲੀ ਯੂਨੀਅਨ ਦੇ ਸਾਰੇ ਹੀ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦਾ ਧੰਨਵਾਦ ਕੀਤਾ ਜਿਨਾਂ ਸਦਕਾ ਉਨਾਂ ਦੀ ਮੰਗ ਪੰਜਾਬ ਸਰਕਾਰ ਤੱਕ ਪਹੁੰਚਾਈ ਗਈ ਸੀ। ਇਸ ਮੌਕੇ ਤੇ ਡਾ. ਹਰਜੋਤ ਕਮਲ ਨੇ ਕਿਹਾ ਕਿ ਸਰਕਾਰ ਦਾ ਇਸ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਕਿ ਸਰਕਾਰ ਦੇ ਇਸ ਫੈਸਲੇ ਨਾਲ ਕਣਕ ਦੀ ਢੋਆ ਢੁਆਈ ਵਿੱਚ ਵਰਤੇ ਜਾਣ ਵਾਲੇ ਟਰੈਕਟਰ ਟਰਾਲੀ ਵਾਲੇ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲ ਸਕਣਗੇ ਅਤੇ ਉਨਾਂ ਲਈ ਮੰਡੀਆਂ ਦਾ ਇਹ ਸੀਜ਼ਨ ਲਾਭਦਾਇਕ ਸਾਬਿਤ ਹੋਵੇਗਾ।


