ਪੰਜਾਬ ਸਰਕਾਰ ਨੇ ਬੰਦ ਦੇ ਸੱਦੇ ਕਰਕੇ 2 ਅਪ੍ਰੈਲ ਨੂੰ ਬੱਸ ਸੇਵਾਵਾਂ ਕੀਤੀਆਂ ਠੱਪ,ਮੋਬਾਇਲ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ

ਚੰਡੀਗੜ,1 ਅਪ੍ਰੈਲ(ਜਸ਼ਨ)ਪੰਜਾਬ ਸਰਕਾਰ ਨੇ 2 ਅਪ੍ਰੈਲ ਦਿਨ ਸੋਮਵਾਰ ਨੂੰ ਭਾਰਤ ਬੰਦ ਦੇ ਸੱਦੇ ਕਾਰਨ ਸਮੁੱਚੇ ਸੂਬੇ ਵਿੱਚ ਬੱਸ ਸੇਵਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬੰਦ ਦੌਰਾਨ ਪੀ.ਆਰ.ਟੀ.ਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ ਸੂਬੇ ਦੀਆਂ ਸੜਕਾਂ ‘ਤੇ ਨਹੀਂ ਦੌੌੜਨਗੀਆਂ ਅਤੇ ਇਨਾਂ ਬੱਸਾਂ ਦੀਆਂ ਸੇਵਾਵਾਂ ਤੇ ਰੋਕ ਲਾ ਦਿੱਤੀ ਗਈ ਹੈ।  ਉਨਾਂ ਅੱਗੇ ਦੱਸਿਆ ਕਿ ਇਸ ਦੌਰਾਨ 01 ਅਪ੍ਰੈਲ 2018 ਨੂੰ ਸ਼ਾਮੀ 5 ਵਜੇ ਤੋਂ ਲੈ ਕੇ 02 ਅਪ੍ਰੈਲ 2018 ਰਾਤੀ 11 ਵਜੇ ਤੱਕ ਵਾਇਸ ਕਾਲਜ਼ ਤੋਂ ਇਲਾਵਾ ਪੰਜਾਬ ਵਿੱਚ ਸਾਰੀਆਂ ਮੋਬਾਇਲ ਇੰਟਰਨੈੱਟ ਸੇਵਾਵਾਂ (2 ਜੀ/3 ਜੀ/4 ਜੀ/ ਸੀਡੀਐਮਏ), ਸਾਰੀਆਂ ਐਸ.ਐਮ.ਐਸ. ਸੇਵਾਵਾਂ ਅਤੇ ਸਾਰੀਆਂ ਡੌਂਗਲ ਸੇਵਾਵਾਂ ਵੀ ਬੰਦ ਰਹਿਣਗੀਆਂ। 

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ