ਕਮਲਜੀਤ ਸਿੰਘ ਮੋਗਾ ਦੇ ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਬਣਨ ’ਤੇ ਖੁਸ਼ੀ ਦੀ ਲਹਿਰ-- ਚਰਨਜੀਤ ਸਿੰਘ ਝੰਡੇਆਣਾ

ਮੋਗਾ,2 ਅਪ੍ਰੈਲ (ਜਸ਼ਨ) -ਸ਼ੋ੍ਰਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਵੱਲੋਂ ਬੀ.ਸੀ.ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਅੱਜ ਪਹਿਲੀ ਸੂਚੀ ਮੀਡੀਆ ਲਈ ਜਾਰੀ ਕੀਤੀ ਗਈ। ਇਸ ਸੂਚੀ ਮੁਤਾਬਿਕ ਪਿਛਲੇ ਤਿੰਨ ਦਹਾਕਿਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਲਈ ਵਫਾਦਾਰ ਸਿਪਾਹੀ ਵਜੋਂ ਸੇਵਾਵਾਂ ਨਿਭਾਉਣ ਵਾਲੇ ਕਮਲਜੀਤ ਸਿੰਘ ਮੋਗਾ ਨੂੰ ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਪੰਜਾਬ ਦਾ ਮੀਤ ਪ੍ਰਧਾਨ ਥਾਪਿਆ ਗਿਆ ਹੈ। ਇਸ ਸਬੰਧੀ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆਂ ਮੋਗਾ ਜਿਲੇ ਦੇ ਬੀ.ਸੀ.ਵਿੰਗ ਦੇ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ ਨੇ ਦੱਸਿਆ ਕਿ ਜਿਲੇ ਦੀ ਇਕਾਈ ਦਾ ਪੁਨਰ ਗਠਨ ਵੀ ਕੀਤਾ ਜਾਵੇਗਾ, ਪਰ ਉਨਾਂ ਕਮਲਜੀਤ ਸਿੰਘ ਮੋਗਾ ਦੇ ਪੰਜਾਬ ਦੇ ਮੀਤ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਆਖਿਆ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਜੱਥੇਬੰਦਕ ਤੌਰ ਤੇ ਮਜ਼ਬੂਤ ਕਰਨ ਲਈ ਕਮਲਜੀਤ ਸਿੰਘ ਦਾ ਤਜ਼ਰਬਾ ਅਹਿਮ ਰੋਲ ਅਦਾ ਕਰੇਗਾ। 
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ