ਪਿੰਡ ਮਹੇਸਰੀ ਵਿਖੇ ਮੁਫਤ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ; ਚ 413 ਮਰੀਜਾਂ ਦੀ ਹੋਈ ਜਾਂਚ, 43 ਨੌਜਵਾਨਾਂ ਨੇ ਕੀਤਾ ਖੂਨਦਾਨ

ਮੋਗਾ,2 ਅਪ੍ਰੈਲ (ਜਸ਼ਨ)   : ਗੁਰੂ ਗਰੰਥ ਸਾਹਿਬ ਸਤਿਕਾਰ ਕਮੇਟੀ ਪਿੰਡ ਮਹੇਸਰੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਅਤੇ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ੀ ਅਕਾਲਸਰ ਸਾਹਿਬ ਪਿੰਡ ਮਹੇਸਰੀ ਵਿਖੇ ਮੁਫਤ ਮੈਡੀਕਲ ਚੈਕਅੱਪ ਕੈਂਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿਹਤ ਵਿਭਾਗ ਮੋਗਾ ਅਤੇ ਜਿਲਾ ਪ੍ੀਸ਼ਦ ਮੋਗਾ ਵੱਲੋਂ ਡਾ. ਸੰਜੀਵ ਕੁਮਾਰ ਗਾਬਾ, ਡਾ. ਪੂਨਮ ਮਿੱਤਲ ਅਤੇ ਡਾ. ਪੂਜਾ ਕੱਕੜ ਵੱਲੋਂ ਵੱਖ ਵੱਖ ਬਿਮਾਰੀਆਂ ਦੇ 413 ਮਰੀਜਾਂ ਦੀ ਜਾਂਚ ਕੀਤੀ ਗਈ ਅਤੇ ਉਹਨਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ਅਤੇ ਮੁਫਤ ਸ਼ੂਗਰ ਦੇ ਟੈਸਟ ਕੀਤੇ ਗਏ । ਇਸ ਮੌਕੇ ਲਗਾਏ ਗਏ ਖੂਨਦਾਨ ਕੈਂਪ ਵਿੱਚ 43 ਨੌਜਵਾਨ ਲੜਕੇ ਅਤੇ ਲੜਕੀਆਂ ਨੇ ਖੂਨਦਾਨ ਕੀਤਾ । ਇਸ ਕੈਂਪ ਦਾ ਉਦਘਾਟਨ ਬਾਬਾ ਹਰਪ੍ੀਤ ਸਿੰਘ ਖਾਲਸਾ ਜੋਗੇਵਾਲਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਹਨਾਂ ਇਸ ਮੌਕੇ ਗੁਰੂ ਗਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਮੁਫਤ ਚੈਕਅੱਪ ਕੈਂਪ ਦਾ ਆਯੋਜਨ ਕਰਨ ਤੇ ਉਹਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਕੈਂਪ ਸਮੇਂ ਦੀ ਲੋੜ ਹਨ ਤਾਂ ਜੋ ਮਹਿੰਗੇ ਇਲਾਜ਼ ਦੀ ਮਾਰ ਝੱਲ ਰਹੇ ਲੋਕਾਂ ਨੂੰ ਕੁੱਝ ਰਾਹਤ ਮਿਲ ਸਕੇ । ਉਹਨਾਂ ਇਸ ਮੌਕੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਵੀ ਕੀਤੀ ਅਤੇ ਉਹਨਾਂ ਦੇ ਬੈਜ਼ ਲਗਾ ਕੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ । ਇਸ ਮੌਕੇ ਐਨ.ਜੀ.ਓ. ਪ੍ਧਾਨ ਮਹਿੰਦਰ ਪਾਲ ਲੂੰਬਾ ਨੇ ਆਪਣੇ ਸੰਬੋਧਨ ਦੌਰਾਨ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ੇਰਿਤ ਕੀਤਾ ਅਤੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ  ਖੂਨਦਾਨ ਕਰਨ ਨਾਲ ਸਰੀਰ ਵਿੱਚ ਕੋਈ ਕਮਜੋਰੀ ਨਹੀਂ ਆਉਂਦੀ ਤੇ 18 ਤੋਂ 65 ਸਾਲ ਦੀ ਉਮਰ ਤੱਕ ਦਾ ਹਰ ਤੰਦਰਸੁਤ ਇਨਸਾਨ ਹਰ ਤਿੰਨ ਮਹੀਨਿਆਂ ਬਾਅਦ ਖੂਨਦਾਨ ਕਰ ਸਕਦਾ ਹੈ । ਇਸ ਮੌਕੇ ਕਮੇਟੀ ਪ੍ਧਾਨ ਹੁਕਮ ਸਿੰਘ ਮਹੇਸਰੀ ਨੇ ਆਏ ਹੋਏ ਡਾਕਟਰ ਸਹਿਬਾਨਾਂ, ਸਿਹਤ ਵਿਭਾਗ ਮੋਗਾ, ਬਲੱਡ ਬੈਂਕ ਮੋਗਾ ਅਤੇ ਸਰਬੱਤ ਦਾ ਭਲਾ ਟੀਮ ਮੋਗਾ ਦਾ ਉਚੇਚਾ ਧੰਨਵਾਦ ਕੀਤਾ ਅਤੇ ਕੈਂਪ ਵਿੱਚ ਖੂਨਦਾਨ ਕਰਨ ਵਾਲੇ ਨੌਜਵਾਨ ਲੜਕੇ ਲੜਕੀਆਂ ਦਾ ਕੈਂਪ ਨੂੰ ਕਾਮਯਾਬ ਬਨਾਉਣ ਲਈ ਧੰਨਵਾਦ ਵੀ ਕੀਤਾ । ਇਸ ਮੌਕੇ ਸਤਿਕਾਰ ਕਮੇਟੀ ਵੱਲੋਂ ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਬੰਧ ਕੀਤਾ ਗਿਆ । ਇਸ ਮੌਕੇ ਡਾ. ਸੰਜੀਵ ਗਾਬਾ, ਡਾ. ਪੂਨਮ ਮਿੱਤਲ, ਡਾ. ਪੂਜਾ ਕੱਕੜ, ਡਾ. ਸੁਮੀ ਗੁਪਤਾ, ਸਟੀਫਨ ਸਿੱਧੂ, ਮੈਡਮ ਸ਼ੁਸਮਾ, ਜੋਬਨਵੰਤ ਸਿੰਘ, ਬਿਨੇ ਕੁਮਾਰ, ਰੂਰਲ ਐਨ.ਜੀ.ਓ. ਮੋਗਾ ਦੇ ਪ੍ਧਾਨ ਮਹਿੰਦਰ ਪਾਲ ਲੂੰਬਾ, ਦਫਤਰ ਸਕੱਤਰ ਸੁਖਦੇਵ ਸਿੰਘ ਬਰਾੜ, ਗੁਰਦੁਆਰਾ ਕਮੇਟੀ ਦੇ ਪ੍ਧਾਨ ਕੇਵਲ ਸਿੰਘ, ਮੀਤ ਪ੍ਧਾਨ ਹਰੀ ਸਿੰਘ, ਹਰਚੰਦ ਸਿੰਘ, ਸਰਪੰਚ ਬਲਜਿੰਦਰ ਸਿੰਘ, ਸ਼੍ੀ ਗੁਰੂ ਗਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਹੁਕਮ ਸਿੰਘ ਮਹੇਸਰੀ, ਵੀਰ ਸਿੰਘ, ਮਲਕੀਤ ਸਿੰਘ, ਦਵਿੰਦਰ ਸਿੰਘ, ਪਰਮਦੀਪ ਸਿੰਘ, ਦਵਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਅਤੇ ਇਲਾਕੇ ਦੇ ਨੌਜਵਾਨ ਅਤੇ ਪਤਵੰਤੇ ਹਾਜਰ ਸਨ ।  
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ