ਪਿੰਡ ਬਹਿਬਲ ਕਲਾਂ ਵਿਖੇ ਪਿੰਡ ਦੀਆਂ ਸਾਂਝੀਆਂ ਥਾਂਵਾਂ ਤੇ ਪੌਦੇ ਲਾਏ

ਬਰਗਾੜੀ 4 ਅਪ੍ਰੈਲ (ਮਨਪ੍ਰੀਤ ਸਿੰਘ ਬਰਗਾੜੀ/ ਸਤਨਾਮ ਬੁਰਜ ਹਰੀਕਾ) ਪਿੰਡ ਬਹਿਬਲ ਕਲਾਂ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਜੱਟ ਮਹਾਂਸਭਾ ਪੰਜਾਬ ਦੇ ਜਰਨਲ ਸਕੱਤਰ ਮਨਪ੍ਰੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਵਾਤਾਵਰਣ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਲਈ ਪਿੰਡ ਦੀਆਂ ਸਾਂਝੀਆਂ ਥਾਂਵਾਂ ਜਿਵੇਂ ਜ਼ਲਘਰ, ਸ਼ਮਸ਼ਾਨ ਘਾਟ ਆਦਿ ਥਾਂਵਾਂ ਤੇ 500 ਦੇ ਕਰੀਬ ਪੌਦੇ ਲਾਏ ਗਏ। ਉਹਨਾਂ ਦੇ ਇਸ ਉਪਰਾਲੇ ਦੀ ਵਾਤਾਵਰਣ ਪ੍ਰੇਮੀਆਂ ਨੇ ਸ਼ਲਾਘਾਂ ਕਰਦਿਆਂ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਵੱਧ ਤੋਂ ਵੱਧ ਪੌਦੇ ਲਾਉਣੇ ਬੜੇ ਜ਼ਰੂਰੀ ਹਨ ਕਿਉਂਕਿ ਪੰਜਾਬ ਦੇ ਵਿਕਾਸ ਨਾਲ ਬਹੁਤ ਸਾਰੇ ਪੁਰਾਣੇ ਰਵਾਇਤੀ ਰੁੱਖ ਪੁੱਟੇ ਜਾ ਚੁੱਕੇ ਹਨ। ਇਸ ਸਮੇਂ ਸੁਖਜੀਤ ਸਿੰਘ ਬਰਾੜ, ਸੁਖਦੇਵ ਸਿੰਘ, ਹਰਬੰਸ ਸਿੰਘ, ਪਰਮਿੰਦਰ ਸੇਖੋਂ, ਜਗਸੀਰ ਸਿੰਘ, ਗੁਰਪ੍ਰੀਤ ਸਿੰਘ ਸੇਖੋਂ, ਬੀਰਾ ਸਿੰਘ, ਖੁਸ਼ਦੀਦ ਗਿੱਲ, ਸਿਕੰਦਰ ਸਿੰਘ, ਪੱਪੂ ਸਿੰਘ, ਗੁਰਪ੍ਰੀਤ ਗਿੱਲ, ਡਾ. ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਗੁਰਭੇਜ ਸਿੰਘ, ਗੁਰਦੇਵ ਸਿੰਘ, ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ