ਡਾ: ਇੰਦਰਵੀਰ ਸਿੰਘ ਗਿੱਲ ਨੇ ਜ਼ਿਲ੍ਹਾ ਸਿਹਤ ਅਫਸਰ ਵਜੋਂ ਅਹੁਦਾ ਸੰਭਾਲਿਆ

ਮੋਗਾ 5 ਅਪਰੈਲ  (ਜਸ਼ਨ):ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ  ਕੀਤੀਆਂ ਗਈਆਂ ਪਦਉੁਨਤੀਆਂ ਅਨੁਸਾਰ ਸਿਵਲ ਸਰਜਨ ਮੋਗਾ ਡਾ: ਸ਼ੁਸੀਲ ਜੈਨ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਡਾ: ਇੰਦਰਵੀਰ ਸਿੰਘ ਗਿੱਲ ਨੇ ਅੱਜ ਜ਼ਿਲ੍ਹਾ ਸਿਹਤ ਅਫਸਰ ਮੋਗਾ ਵਜੋਂ ਆਪਣਾ ਅਹੁਦਾ ਸੰਭਾਲਿਆ।  ਇਸ ਮੌਕੇ ਉਨ੍ਹਾਂ ਦੇ ਨਾਲ ਡਾ: ਗਗਨਦੀਪ ਸਿੰਘ ਸਿਵਲ ਹਸਪਤਾਲ ਮੋਗਾ, ਅੰਮਿ੍ਰਤ ਸ਼ਰਮਾ ਮੀਡੀਆ ਵਿੰਗ, ਸੁਖਦੇਵ ਰਾਮ ਅਤੇ ਕਰਨਵੀਰ ਗਰੋਵਰ ਅਤੇ ਹੋਰ ਸਟਾਫ ਵੀ ਮੌਜੂਦ ਸੀ। ਜ਼ਿਕਰਯੋਗ ਹੈ ਕਿ ਡਾ: ਇੰਦਰਵੀਰ ਸਿੰਘ ਗਿੱਲ ਨੇ ਸਿਹਤ ਵਿਭਾਗ ਵਿੱਚ ਆਪਣਾ ਸਫਰ ਬਤੌਰ ਮੈਡੀਕਲ ਅਫਸਰ ਵਜੋਂ ਸ਼ੁੁਰੂ ਕੀਤਾ ਅਤੇ ਫਿਰ ਜ਼ਿਲ੍ਹਾ ਟੀ.ਬੀ. ਅਫਸਰ ਮੋਗਾ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਸਟੇਟ ਐਵਾਰਡ ਅਤੇ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਬਹੁਤ ਵਾਰ ਸਨਮਾਨਿਤ ਵੀ ਹੋਏ ।  ਇਮਾਨਦਾਰ ਅਤੇ ਚੰਗੇ ਅਸੂਲਾਂ ਵਾਲੇ ਅਫਸਰ ਵਜੋਂ ਜਾਣੇ ਜਾਂਦੇ ਡਾ: ਇੰਦਰਵੀਰ ਸਿੰਘ ਗਿੱਲ ਹੁਣ ਮੋਗਾ ਵਿਖੇ ਜ਼ਿਲ੍ਹਾ ਸਿਹਤ ਅਫਸਰ ਵਜੋਂ ਆਪਣੀਆਂ ਸੇਵਾਵਾ ਪ੍ਰਦਾਨ ਕਰਨਗੇ।