ਜਾਅਲੀ ਕਰੰਸੀ ਬਣਾਉਣ ਵਾਲੇ ਗਿਰੋਹ ਦੇ ਤਿੰਨ ਵਿਅਕਤੀ 40 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਮੇਤ ਕਾਬੂ

ਮੋਗਾ,5 ਅਪਰੈਲ(ਜਸ਼ਨ/ਹਰਵਿੰਦਰ ਸਿੰਘ ਬੱਬੂ)-ਮੋਗਾ ਪੁਲਿਸ ਨੇ ਜਾਅਲੀ ਕਰੰਸੀ ਬਣਾਉਣ ਦੇ ਦੋਸ਼ਾਂ ਵਿਚ ਤਿੰਨ ਸਕੇ ਭਰਾਵਾਂ ਨੂੰ 40 ਹਜ਼ਾਰ ਰੁਪਏ ਦੀ ਜਾਲੀ ਕਰੰਸੀ ਸਮੇਤ ਗਿ੍ਰਫਤਾਰ ਕਰ ਲਿਆ । ਅੱਜ ਪ੍ਰੈਸ ਕਾਨਫਰੰਸ ਦੌਰਾਨ ਡੀ ਐੱਸ ਪੀ ਇੰਟੈਲੀਜੈਂਸ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਮੁਖਬਰੀ ਦੇ ਆਧਾਰ ’ਤੇ ਸੀ ਆਈ ਏ ਸਟਾਫ਼ ਮੋਗਾ ਨੇ ਬੀਤੇ ਕੱਲ ਪਿੰਡ ਰਣੀਆ ਦੇ ਲਖਵਿੰਦਰ ਸਿੰਘ ਲੱਖਾ , ਕੁਲਬੀਰ ਸਿੰਘ ਅਤੇ ਜਸਵਿੰਦਰ ਸਿੰਘ ਜੱਸਾ ਨੂੰ ਦੋ ਪਹੀਆ ਵਾਹਨ ’ਤੇ ਸਵਾਰ ਹੋ ਕੇ ਬੁੱਟਰ ਤੋਂ ਜਗਰਾਓ ਜਾਂਦਿਆਂ ਜਾਲੀ ਕਰੰਸੀ ਸਮੇਤ ਗਿ੍ਰਫਤਾਰ ਕੀਤਾ ਸੀ। ਡੀ ਐੱਸ ਪੀ ਨੇ ਦਾਅਵਾ ਕੀਤਾ ਕਿ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਉਹਨਾਂ ਦੀ ਮੌਜੂਦਾ ਰਿਹਾਇਸ਼ ਪਿੰਡ ਬੁੱਟਰ ਤੋਂ ਜਾਲੀ ਕਰੰਸੀ ਤਿਆਰ ਕਰਨ ਵਾਲੇ ਪਿ੍ਰੰਟਰ ,ਫੋਟੋਸਟੇਟ ਮਸ਼ੀਨ , ਸਕੈਨਰ ਅਤੇ ਹੋਰ ਔਜ਼ਾਰ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਮੁਲਜ਼ਮਾਂ ਖਿਲਾਫ਼ ਧਾਰਾ 498ਏ,489ਬੀ,489 ਸੀ ਅਤੇ 489 ਡੀ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅੱਜ ਮਾਣਯੋਗ ਜੱਜ ਸੁਪਿੰਦਰ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਜਿਥੇ ਖਬਰ ਲਿਖੇ ਜਾਣ ਤੱਕ ਮੁਲਜ਼ਮ ਕੋਰਟ ਵਿਚ ਹਾਜ਼ਰ ਸਨ ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


