ਸਮਾਜ ਸੇਵੀ ਸੰਸਥਾਵਾਂ ਲੋਕਾਂ ਨੂੰ ਸਿਹਤਮੰਦ ਬਨਾਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਸਕਦੀਆਂ ਹਨ --ਸਿਵਲ ਸਰਜਨ ਡਾ. ਸ਼ੁਸ਼ੀਲ ਜੈਨ

ਮੋਗਾ,5 ਅਪਰੈਲ (ਜਸ਼ਨ)-ਵੈਕਟਰ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ, ਚਿਕਨਗੁਨੀਆ, ਸਵਾਈਨ ਫਲੂ ਅਤੇ ਦੂਸ਼ਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜਾ, ਪੀਲੀਆ ਆਦਿ ਹਰ ਸਾਲ ਲੋਕਾਂ ਦਾ ਵੱਡੀ ਪੱਧਰ ਤੇ ਆਰਥਿਕ ਅਤੇ ਸ਼ਰੀਰਕ ਨੁਕਸਾਨ ਕਰਦੀਆਂ ਹਨ । ਇਹਨਾਂ ਦੀ ਮੁੱਖ ਵਜਾ ਲੋਕਾਂ ਵਿੱਚ ਇਹਨਾਂ ਬਿਮਾਰੀਆਂ ਦੇ ਫੈਲਣ ਦੇ ਢੰਗਾਂ, ਰੋਕਥਾਮ ਅਤੇ ਇਲਾਜ ਸਬੰਧੀ ਜਾਣਕਾਰੀ ਨਾ ਹੋਣਾ ਹੈ। ਜੇਕਰ ਅਸੀਂ ਲੋਕਾਂ ਦੇ ਜਾਗਰੂਕਤਾ ਪੱਧਰ ਨੂੰ ਉਚਾ ਚੁੱਕਣ ਵਿੱਚ ਕਾਮਯਾਬ ਹੋਵਾਂਗੇ ਤਾਂ ਹੀ ਇਹਨਾਂ ਬਿਮਾਰੀਆਂ ਦਾ ਟਾਕਰਾ ਕਰ ਸਕਾਂਗੇ ਤੇ ਸਮਾਜ ਸੇਵੀ ਸੰਸਥਾਵਾਂ ਲੋਕਾਂ ਨੂੰ ਜਾਗਰੂਕ ਕਰਕੇ ਬਿਮਾਰੀਆਂ ਦੀ ਰੋਕਥਾਮ ਕਰਨ ਅਤੇ ਲੋਕਾਂ ਨੂੰ ਸਿਹਤਮੰਦ ਬਨਾਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਸਕਦੀਆਂ ਹਨ । ਇਸ ਲਈ ਅਸੀਂ ਮੋਗਾ ਸ਼ਹਿਰ ਅਤੇ ਪਿੰਡਾਂ ਨਾਲ ਸਬੰਧਿਤ ਐਨ.ਜੀ.ਓ. ਦੀਆਂ ਜਿਲਾ ਅਤੇ ਬਲਾਕ ਪੱਧਰ ਤੇ ਮੀਟਿੰਗਾਂ ਕਰ ਰਹੇ ਹਾਂ ਤਾਂ ਜੋ ਇਹਨਾ ਦੇ ਸਾਥ ਨਾਲ ਅਸੀਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾ ਸਕੀਏ ।
ਇਹਨਾਂ ਵਿਚਾਰਾਂ ਦਾ ਪ੍ਗਟਾਵਾ ਸਿਵਲ ਸਰਜਨ ਮੋਗਾ ਡਾ. ਸ਼ੁਸ਼ੀਲ ਜੈਨ ਨੇ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਮੋਗਾ ਸ਼ਹਿਰ ਦੀਆਂ 52 ਸਮਾਜ ਸੇਵੀ ਸੰਸਥਾਵਾਂ ਨਾਲ ਰੱਖੀ ਮੀਟਿੰਗ ਵਿੱਚ ਆਪਣੇ ਸੰਬੋਧਨ ਦੌਰਾਨ ਕੀਤਾ । ਇਸ ਮੌਕੇ ਜਿਲਾ ਐਪੀਡੀਮਾਲੋਜ਼ਿਸਟ ਡਾ. ਮੁਨੀਸ਼ ਅਰੋੜਾ ਨੇ ਸਲਾਈਡ ਸ਼ੋਅ ਰਾਹੀਂ ਮਲੇਰੀਆ,ਡੇਂਗੂ,ਚਿਕਨਗੁਨੀਆਂ,ਸਵਾਈਨ ਫਲੂ ਅਤੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਪ੍ਤੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਤੋਂ ਬਚਣ ਲਈ ਮੱਛਰ ਦੀ ਪੈਦਾਵਾਰ ਨੂੰ ਰੋਕਣਾ, ਮੱਛਰ ਦੇ ਡੰਗ ਤੋਂ ਬਚਣਾ ਅਤੇ ਘਰਾਂ ਵਿੱਚ ਕੂਲਰਾਂ, ਫਰਿੱਜਾਂ, ਗਮਲਿਆਂ, ਟਾਇਰਾਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦੇਣਾ ਅਤੇ ਪਾਣੀ ਦੇ ਸੋਮਿਆਂ ਨੂੰ ਢਕ ਕੇ ਰੱਖਣਾ ਬਹੁਤ ਜਰੂਰੀ ਹੈ । ਇਸ ਮੌਕੇ ਹੈਲਥ ਸੁਪਰਵਾਈਜਰ ਮਹਿੰਦਰ ਪਾਲ ਲੂੰਬਾ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਸਕੀਮਾਂ ਦੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੰਸਥਾਵਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਇਹ ਜਾਣਕਾਰੀਆਂ ਪਹੁੰਚਾਉਣ ਦੀ ਅਪੀਲ ਕੀਤੀ । ਉਹਨਾਂ ਕਿਹਾ ਕਿ ਜਲਦ ਹੀ ਪੈਂਫਲਿਟ ਦੇ ਰੂਪ ਵਿੱਚ ਸਿਹਤ ਵਿਭਾਗ ਦੀਆਂ ਸਾਰੀਆਂ ਸਕੀਮਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਲੋੜਵੰਦ ਲੋਕ ਇਹਨਾਂ ਦਾ ਲਾਭ ਲੈ ਸਕਣ । ਇਸ ਮੌਕੇ ਸਿਵਲ ਸਰਜਨ ਮੋਗਾ ਨੇ ਮੀਟਿੰਗ ਵਿੱਚ ਪਹੁੰਚੀਆਂ 52 ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਮੀਟਿੰਗ ਦਾ ਆਯੋਜਨ ਕਰਨ ਲਈ ਸ਼੍ੀ ਐਸ.ਕੇ. ਬਾਂਸਲ ਦਾ ਤਹਿ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਹੈਲਥ ਸੁਪਰਵਾਈਜਰ ਪਰਮਜੀਤ ਸਿੰਘ, ਰਣਜੀਤ ਸਿੱਧੂ, ਵਪਿੰਦਰ ਸਿੰਘ, ਹਰਜੀਤ ਸਿੰਘ, ਮੈਡਮ ਆਸ਼ਾ ਅਰੋੜਾ, ਤਰਨਜੀਤ ਕੌਰ, ਸਰਦਾਰੀ ਲਾਲ ਕਾਮਰਾ, ਗੁਰਸੇਵਕ ਸੰਨਿਆਸੀ, ਗੁਰਨਾਮ ਸਿੰਘ ਲਵਲੀ, ਸੁਨੀਲ ਸੂਦ, ਰਣਜੀਤ ਸਿੰਘ ਟੱਕਰ, ਡਾ. ਦੀਪਕ ਕੋਛੜ, ਦੀਪਕ ਤਾਇਲ, ਵੀ.ਪੀ. ਸੇਠੀ, ਨਿਰਮਲ ਮੀਨੀਆਂ, ਹਰਜਿੰਦਰ ਚੁਗਾਵਾਂ, ਕੇਵਲ ਕਿ੍ਸ਼ਨ, ਅਮਰੀਕ ਸਿੰਘ, ਭੁਪਿੰਦਰ ਸਿੰਘ ਧੁੰਨਾ, ਪਰਮਜੀਤ ਸਿੰਘ, ਸ਼ਰਨਜੀਤ ਸਿੰਘ, ਰਾਜੇਸ਼ ਅਰੋੜਾ, ਦੀਪਕ ਅਰੋੜਾ, ਵਿਭੋਰ ਸੂਦ, ਵਿਜੇ ਮਦਾਨ, ਜਸਵਿੰਦਰ ਸਿੰਘ, ਲਕਸ਼ਮੀ ਚੰਦਰ, ਨਰੇਸ਼ ਬੋਹਤ, ਪਿ੍ਆਵਰਤ ਗੁਪਤਾ ਅਤੇ ਦੇਵੀ ਦਿਆਲ ਤੋਂ ਇਲਾਵਾ ਬਹੁਤ ਵੱਡੀ ਗਿਣਤੀ ਵਿੱਚ ਮਰਦ ਅਤੇ ਔਰਤ ਐਨ.ਜੀ.ਓ. ਮੈਂਬਰ ਹਾਜਰ ਸਨ ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


