457 ਕਰੋੜ ਰੁਪਏ ਦੀ ਕਰਜ਼ਾ ਰਾਹਤ ਦੇ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਹਿਣੀ ਅਤੇ ਕਰਨੀ ਦੇ ਪੂਰੇ ਲੋਕ ਆਗੂ ਹੋਣ ਦਾ ਸਬੂਤ ਦਿੱਤਾ-- ਵਿਨੋਦ ਬਾਂਸਲ

ਮੋਗਾ, 5 ਅਪਰੈਲ (ਜਸ਼ਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜ਼ਿਲਾ ਇਕਾਈ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਦਾ ਆਖਣਾ ਏ ਕਿ ਇਕ ਸਾਲ ਵਿਚ 1 ਲੱਖ ਕਿਸਾਨਾਂ ਨੂੰ 457 ਕਰੋੜ ਰੁਪਏ ਦੀ ਕਰਜ਼ਾ ਰਾਹਤ ਦੇ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਹਿਣੀ ਅਤੇ ਕਰਨੀ ਦੇ ਪੂਰੇ ਲੋਕ ਆਗੂ ਹੋਣ ਦਾ ਸਬੂਤ ਦਿੱਤਾ ਹੈ। ਸ਼ਹਿਰੀ ਪ੍ਰਧਾਨ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅਕਾਲੀ ਭਾਜਪਾ ਰਾਜ ਦੀਆਂ ਅਣਗਹਿਲੀਆਂ ਕਾਰਨ ਆਰਥਿਕ ਤੌਰ ਤੇ ਡਾਵਾਂਡੋਲ ਪੰਜਾਬ ਦੀ ਵਾਂਗਡੋਰ ਸੰਭਾਲਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਹੋਰਨਾਂ ਰਾਜਾਂ ਦੇ ਮੁਕਾਬਲੇ ਦੇਸ਼ ਵਿਚ ਸਭ ਤੋਂ ਵੱਧ ਦੋ ਲੱਖ ਰੁਪਏ ਦੀ ਕਰਜ਼ਾ ਰਾਹਤ ਦੇਣਾ ਸ਼ਲਾਘਾਯੋਗ ਉੱਦਮ ਹੈ। ਉਨਾਂ ਕਿਹਾ ਕਿ ਕੈਪਟਨ ਦਾ ਐਲਾਨ ਸਵਾਗਤਯੋਗ ਹੈ, ਜਿਸ ਵਿਚ ਉਨਾਂ ਸਹਿਕਾਰੀ ਕਰਜਿਆ ਤੇ ਲੀਕ ਫੇਰਨ ਦੇ ਕਾਰਜ ਤੋਂ ਬਾਅਦ ਕਮਰਸ਼ੀਅਲ ਬੈਂਕਾਂ ਦੇ ਖੇਤੀ ਕਰਜ਼ੇ ਮੁਆਫ ਕਰਨ ਦਾ ਕੰਮ ਆਰੰਭਣ ਦਾ ਯਕੀਨ ਦਿਵਾਇਆ। ਉਨਾਂ ਆਖਿਆ ਕਿ ਅਕਾਲੀ ਭਾਜਪਾ ਰਾਜ ਵਿਚ ਅਕਾਲੀ ਕਿਸਾਨੀ ਹਿਤੈਸ਼ੀ ਹੋਣ ਦਾ ਰਾਗ ਅਲਾਪਦੇ ਰਹੇ, ਪਰ ਕਰਜ਼ਾ ਮੁਆਫੀ ਦਾ ਬਾਨਣੂੰ ਸਿਰਫ ਕੈਪਟਨ ਅਮਰਿੰਦਰ ਸਿੰਘ ਨੇ ਬੰਨਿਆ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


