ਕੇਂਦਰ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਰਲਸ਼ਿਪ ਸਕੀਮ ਲਈ ਬਜਟ ਘਟਾ ਕੇ ਦਲਿਤ ਵਰਗ ਦੇ ਹਿੱਤਾਂ ਨੂੰ ਅੱਖੋ ਪਰੋਖੇ ਕੀਤਾ --ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ

ਮੋਗਾ, 5 ਅਪਰੈਲ (ਜਸ਼ਨ)- ਮੋਦੀ ਸਰਕਾਰ ਨੇ ਦਲਿਤਾਂ ਲਈ ਵਜ਼ੀਰਾ ਰਾਸ਼ੀ ਘਟਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਰਲਸ਼ਿਪ ਸਕੀਮ ਲਈ ਰੱਖੀ ਰਾਸ਼ੀ ਵਿਚ 10 ਪ੍ਰੀਸ਼ਤ ਬਜਟ ਘਟਾ ਕੇ ਦਲਿਤ ਵਰਗ ਦੇ ਹਿੱਤਾਂ ਨੂੰ ਅੱਖੋ ਪਰੋਖੇ ਕੀਤਾ ਹੈ, ਜੋ ਕਿ ਸਦੀਆਂ ਤੋਂ ਦੱਬੇ ਕੁਚਲੇ ਵਰਗਾਂ ਦੇ ਸਿੱਖਿਆ ਹਾਸਲ ਕਰ ਰਹੇ ਬੱਚਿਆਂ ਨਾਲ ਘੋਰ ਅਨਿਆਂ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਕੀਤਾ । ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਦੇਸ਼ ਲਈ ਸੰਵਿਧਾਨ ਦੀ ਰਚਨਾ ਕਰਨ ਵਾਲੇ ਮਹਾਨ ਆਗੂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਨਾਮ ਤੇ ਸਿਆਸੀ ਰੋਟੀਆਂ ਸੇਕਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਦਿਲੋਂ ਦਲਿਤ ਵਰਗ ਦੇ ਉਥਾਨ ਲਈ ਯਤਨ ਕਰਨੇ ਚਾਹੀਦੇ ਹਨ। ਉਨਾਂ ਆਖਿਆ ਕਿ ਅਜਿਹਾ ਨਾ ਹੋਣ ਦੀ ਸੂਰਤ ਵਿਚ ਦਲਿਤ ਵਰਗ ਦੇ ਨੋਜਵਾਨਾਂ ਵਿਚ ਨਿਰਾਸ਼ਾ ਵਧੇਗੀ ਅਤੇ ਦੇਸ਼ ਦੇ ਵਿਕਾਸ ਵਿਚ ਉਨਾਂ ਦਾ ਯੋਗਦਾਨ ਨਾ ਹੋਣ ਕਰਕੇ ਕੌਮੀ ਹਿੱਤਾਂ ਨੂੰ ਨੁਕਸਾਨ ਪਹੁੰਚੇਗਾ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


