ਫਿਰੋਜ਼ਪੁਰ ਵਿਖੇ ਜਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ, ਸੂਬਾ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਯਤਨਸ਼ੀਲ-ਸ: ਪਰਮਿੰਦਰ ਸਿੰਘ ਪਿੰਕੀ

ਫਿਰੋਜ਼ਪੁਰ ,5 ਅਪਰੈਲ (ਪੰਕਜ ਕੁਮਾਰ )-ਫਿਰੋਜ਼ਪੁਰ ਛਾਉਣੀ ਦੀ ਦਾਣਾ ਮੰਡੀ ਵਿਖੇ ਖੇਤੀਬਾਡੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ 2018 ਦੀਆ ਫਸਲਾਂ ਸੰਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ  ਇਸ ਕੈਂਪ ਵਿਚ ਜਿਲੇ ਭਰ ਤੋਂ ਭਾਰੀ ਗਿਣਤੀ ਵਿਖੇ ਆਏ ਕਿਸਾਨਾਂ ਨੇ ਭਾਗ ਲਿਆ । ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ’ਚ ਸ੍ਰ. ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕਿਸਾਨ ਮੇਲੇ ਦਾ ਉਦਘਾਟਨ ਕੀਤਾ ਗਿਆ ।  ਇਸ ਮੌਕੇ ਉਨਾਂ ਨਾਲ ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਵੀ ਹਾਜ਼ਰ ਸਨ। ਇਸ ਕਿਸਾਨ ਮੇਲੇ ਦੌਰਾਨ ਵੱਖ ਵੱਖ ਖੇਤੀ ਮਾਹਿਰਾਂ ਨੇ ਆਏ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਫਸਲਾਂ ਸੰਬੰਧੀ ਖੇਤੀ ਮਾਹਿਰਾਂ ਦੀਆ ਸ਼ਿਫਾਰਸਾ ਅਤੇ ਖੇਤੀਬਾੜੀ ਵਿਭਾਗ ਦੇ ਅਫਸਰਾਂ ਨਾਲ ਤਾਲਮੇਲ ਰੱਖਦੇ ਹੋਇਆ ਹੀ ਆਪਣੀਆਂ ਫਸਲਾਂ ਦੀ ਨਿਗਰਾਨੀ ਕਰਨ  ਉਨਾਂ ਕਿਹਾ ਕਿ ਕਿਸਾਨ ਵੀਰ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦੇ ਵੀ ਅਪਨਾਉਣ ਅਤੇ ਆਪਣੀ ਆਮਦਨ ਸਥਿਰ ਬਣਾ ਕੇ ਰੱਖਣ ।  ਕਿਸਾਨ ਮੇਲੇ ਦੌਰਾਨ ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੰੂ ਹੈ ਤੇ  ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਵਧੀਆ ਖੇਤੀ ਸੰਦਾਂ/ਬੀਜਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੇ ਪੱਧਰ ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ।  ਉਨਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਸ਼ੁਰੂ ਹੋਣ ਵਾਲੇ ਕਣਕ ਦੇ ਸੀਜ਼ਨ ਦੌਰਾਨ ਉਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਣਕ ਦੀ ਖ਼ਰੀਦ ਮਗਰੋਂ ਲਿਫ਼ਟਿੰਗ/ਭੁਗਤਾਨ ਵੀ ਜਲਦ ਤੋਂ ਜਲਦ ਕੀਤਾ ਜਾਵੇਗਾ।

 ਉਨਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਸਬਜ਼ੀਆਂ ਅਤੇ ਹੋਰ ਫ਼ਸਲਾਂ ਵੱਲ ਆਪਣਾ ਰੁਝਾਨ ਵਧਾਉਣ ਅਤੇ ਖੇਤੀ ਆਧਾਰਿਤ ਸਹਾਇਕ ਧੰਦੇ ਵੀ ਅਪਣਾਉਣ।  ਜਿਸ ਨਾਲ ਜਿੱਥੇ ਸੂਬੇ ਅਤੇ ਦੇਸ਼ ਵਿੱਚ ਅਨਾਜ ਪਦਾਰਥਾਂ ਦੀ ਮੰਗ ਪੂਰੀ ਹੋਵੇਗੀ ਉੱਥੇ ਹੀ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਇਸ ਤੋਂ ਇਲਾਵਾ ਉਨਾਂ ਕਿਸਾਨ ਵੀਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿਦ ਖੂਹਿੰਦ ਨੂੰ ਅੱਗ ਲਗਾਉਣ ਦੀ ਬਜਾਏ ਉਸ ਨੂੰ ਖੇਤਾਂ ਵਿਚ ਹੀ ਵਾਹ ਦੇਣ ਤਾਂ ਕਿ ਮਿੱਟੀ ਦੀ ਉਪਜਾੳੂ ਸ਼ਕਤੀ ਬਣੀ ਰਹੇ। ਇਸ ਮੌਕੇ ਉਨਾਂ ਕਿਸਾਨਾਂ ਦੀ ਮੰਦੇ ਹਾਲਾਤਾਂ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਜਿੰਮੇਵਾਰ ਠਹਰਾਇਆ । ਮੇਲੇ ਦੌਰਾਨ ਖੇਤੀਬੜੀ ਸਬੰਧੀ ਨਵੀਆਂ ਨਵੀਆਂ ਤਕਨੀਕਾਂ ਅਤੇ ਖੇਤੀ ਨਾਲ ਸੰਬੰਧ  ਖੇਤੀਬਾੜੀ ਵਿਭਾਗ, ਪੰਜਾਬ ਐਗਰੀਕਲਚਰ, ਬਾਗ਼ਬਾਨੀ, ਸਿਹਤ ਵਿਭਾਗ, ਮਾਰਕਫੈੱਡ, ਭੂਮੀ ਤੇ ਜਲ ਸੰਭਾਲ, ਪਸ਼ੂ-ਪਾਲਣ, ਮੱਛੀ ਪਾਲਣ ਸਮੇਤ ਵੱਖ-ਵੱਖ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ  ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਨਾਂ ਨੂੰ ਆਏ ਹੋਏ ਕਿਸਾਨਾਂ ਨੇ ਕਾਫੀ ਗਹੁ ਨਾਲ ਵਾਚਿਆ।