ਮਾਉਟ ਲਿਟਰਾ ਜ਼ੀ ਸਕੂਲ ’ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ

ਮੋਗਾ, 6 ਅਪ੍ਰੈਲ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਸਕੂਲ ਵਿਚ ਪ੍ਰਾਥਨਾ ਸਭਾ ਦੌਰਾਨ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ ਗਈ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਵਿਚ ਸਕੂਲ ਵਿਦਿਆਰਥੀਆਂ ’ਚ ਪਹਿਲੇ ਦਿਨ ਭਾਰੀ ਉਤਸ਼ਾਹ ਵੇਖਿਆ ਗਿਆ। ੳੂਹਨਾਂ ਦੱਸਿਆ ਕਿ ਅੱਜ ਵਿਦਿਆਰਥੀਆਂ ਨੂੰ ਤਾਈਕਵਾਂਡੋ, ਸਕੈਟਿੰਗ, ਕਰਾਟੇ ਦੇ ਕੋਚਾਂ ਤੋਂ ਜਾਣੂ ਕਰਵਾਇਆ ਗਿਆ। ਅੱਜ ਵਿਦਿਆਰਥੀਆਂ ਨੂੰ ਅਧਿਆਪਕਾਂ ਨੇ ਸੁਆਗਤ ਕਾਰਡ ਵੀ ਦਿੱਤੇ । ਉਹਨਾਂ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਆਪਣੇ ਪਹਿਲੇ ਦਿਨ ਆਪਣੀ ਕਲਾਸ ਦੇ ਇੰਚਾਰਜ ਨਾਲ ਗੱਲਬਾਤ ਕੀਤੀ ਅਤੇ ਹਰੇਕ ਵਿਸ਼ੇ ਬਾਰੇ ਗਿਆਨ ਹਾਸਲ ਕੀਤਾ। ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਸਕੂਲ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਦੇਣਾ ਹੈ। ਉਹਨਾਂ ਵਿਦਿਆਰਥੀਆ ਨੂੰ ਪੂਰੇ ਸਮਰਪਣ ਦੀ ਭਾਵਨਾਂ ਨਾਲ ਪੜਾਈ ਕਰਨ ਦੀ ਤਾਕੀਦ ਕੀਤੀ । ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


