ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ


ਮੋਗਾ, 6 ਅਪਰੈਲ (ਜਸਵੰਤ ਗਿੱਲ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਅਜਿਹੀ ਮਿਲਣੀ ਪ੍ਰੋਗਰਾਮ ਦਾ ਮੰਤਵ ਵਿਦਿਆਰਥਣਾਂ ਦੀਆਂ ਵਿਦਿਅਕ ਵਰ੍ਹੇ 2017-18 ਦੌਰਾਨ ਅਕਾਦਮਿਕ ਸਿੱਖਿਅਕ ਅਤੇ ਸਹਿ-ਸਿੱਖਿਅਕ ਕਾਰਗੁਜ਼ਾਰੀ ਤੋਂ ਮਾਤਾ-ਪਿਤਾ ਨੂੰ ਜਾਣੂ ਕਰਵਾਉਣਾ ਸੀ। ਵਿਦਿਆਰਥਣਾਂ ਦੇ ਮਾਤਾ-ਪਿਤਾ ਵੱਲੋਂ ਵੀ ਇਸ ਮੀਟਿੰਗ ਪ੍ਰਤੀ ਭਰਵਾਂ ਹੰੁਗਾਰਾ ਮਿਲਿਆ। ਇਸ ਮੌਕੇ ਵਿਦਿਆਰਥਣਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਪੂਰਵ-ਸਮੈਸਟਰ ਪ੍ਰੀਖਿਆ ਦੇ ਨਤੀਜੇ ਵੀ ਮਾਤਾ-ਪਿਤਾ ਨੂੰ ਸੌਂਪੇ ਗਏ। ਕਾਲਜ ਪਿੰ੍ਰਸੀਪਲ ਡਾ.ਸੁਖਵਿੰਦਰ ਕੌਰ ਵਿਦਿਆਰਥਣਾਂ ਦੇ ਮਾਤਾ-ਪਿਤਾ ਨਾਲ ਮਿਲੇ ਅਤੇ ਉਹਨਾਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।*
**************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


