ਸਲੱਮ ਏਰੀਏ ਦੇ ਬੱਚਿਆਂ ਨੂੰ ਸਕੂਲਾਂ ‘ਚ ਦਾਖਲ ਕਰਵਾਉਣ ਲਈ ਕੀਤੇ ਜਾ ਰਹੇੇ ਹਨ ਵਿਸ਼ੇਸ਼ ਉਪਰਾਲੇ-ਸੀ.ਜੇ.ਐਮ.ਵਿਨੀਤ ਕੁਮਾਰ ਨਾਰੰਗ

ਮੋਗਾ,9 ਅਪ੍ਰੈਲ (ਜਸ਼ਨ)-ਸ੍ਰੀ ਰਜਿੰਦਰ ਅਗਰਵਾਲ ਇੰਚਾਰਜ਼ ਜ਼ਿਲਾ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਿੱਖਿਆ ਤੋਂ ਵਾਂਝੇ ਝੁੱਗੀਆਂ ਝੌਪੜੀਆਂ ਵਿੱਚ ਰਹਿ ਰਹੇ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਇੱਕ ਕਮੇਟੀ ਬਣਾਈ ਗਈ ਹੈ। ਕਮੇਟੀ ਦੇ ਚੇਅਰਮੈਨ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ,ਮੋਗਾ ਵੱਲੋਂ ਅੱਜ ਸਲੱਮ ਏਰੀਆ ਮੋਗਾ ਦੇ ਸਕੂਲੋਂ ਵਿਰਵੇ ਬੱਚਿਆਂ ਅਤੇ ਉਨਾਂ ਦੇ ਮਾਤਾ-ਪਿਤਾ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਉਨਾਂ ਹਾਜ਼ਰ ਬੱਚਿਆਂ ਅਤੇ ਉਨਾਂ ਦੇ ਮਾਤਾ-ਪਿਤਾ ਨੂੰ ਸਕੂਲਾਂ ਵਿੱਚੋਂ ਮਿਲ ਰਹੀਆਂ ਸਰਕਾਰੀ ਸਹੂਲਤਾਂ ਬਾਰੇ ਵਿਸਥਾਰ-ਪੂਰਵਿਕ ਜਾਣਕਾਰੀ ਦਿੱਤੀ । ਉਨਾਂ ਵੱਖ ਵੱਖ ਸਕੂਲਾਂ ਦਾ ਦੌਰਾ ਕਰਦਿਆਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਬੱਚਿਆਂ ਨੂੰ ਜਲਦੀ ਤੋਂ ਜਲਦੀ ਸਕੂਲ ਵਿੱਚ ਦਾਖਲ ਕੀਤਾ ਜਾਵੇ, ਤਾਂ ਜੋ ਉਹਨਾਂ ਦਾ ਸੁਨਹਿਰੀ ਭਵਿੱਖ ਸਿਰਜਿਆ ਜਾ ਸਕੇ। ਇਸ ਮੌਕੇ ਤੇ ਕਮੇਟੀ ਦੇ ਮੈਂਬਰ ਪਰਮਜੀਤ ਕੌਰ,ਬਾਲ ਸੁਰੱਖਿਆ ਅਫ਼ਸਰ, ਜੈਵਲ ਜੈਨ, ਕੋ-ਆਰਡੀਨੇਟਰ ਜ਼ਿਲਾ ਸਰਬ ਸਿੱਖਿਆ ਅਭਿਆਨ, ਐਸ.ਕੇ.ਬਾਂਸਲ ਜ਼ਿਲਾ ਐਨ.ਜੀ.ਓ.ਕੋ-ਆਰਡੀਨੇਟਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਜ਼ਿਲਾ ਬਾਲ ਸੁਰੱਖਿਆ ਯੂਨਿਟ ਮੋਗਾ ਅਤੇ ਸਰਬ ਸਿੱਖਿਆ ਅਭਿਆਨ ਦੇ ਵਲੰਟੀਅਰਜ਼ ਹਾਜ਼ਰ ਸਨ।