14 ਅਪ੍ਰੈਲ ਨੂੰ ਜ਼ਿਲੇ ਦੇ ਪਿੰਡਾਂ ‘ਚ ਮਨਾਇਆ ਜਾਵੇਗਾ ‘ਪੋਸ਼ਣ ਦਿਵਸ‘-ਰਜੇਸ਼ ਤਿ੍ਰਪਾਠੀ

ਮੋਗਾ 10 ਅਪ੍ਰੈਲ:(ਜਸ਼ਨ)ਭਾਰਤ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਸ਼ਨ ਅਭਿਆਨ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ 14 ਅਪ੍ਰੈਲ ਨੂੰ ਜ਼ਿਲੇ ਦੇ ਪਿੰਡਾਂ ‘ਚ ‘ਪੋਸ਼ਣ ਦਿਵਸ‘ ਮਨਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਜੇਸ਼ ਤਿ੍ਰਪਾਠੀ ਨੇ ਰਾਸ਼ਟਰੀ ਪੋਸ਼ਣ ਮਿਸ਼ਨ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਵਿਸੇਤੌਰ ‘ਤੇ ਭਾਰਤ ਸਰਕਾਰ ਤੋ ਆਏ ਡਿਪਟੀ ਡਾਇਰੈਕਟਰ ਮੈਡਮ ਮੀਨਾ ਨੰਦਵਾਨੀ, ਐਸ.ਡੀ.ਐਮ ਮੋਗਾ ਸੁਖਪ੍ਰੀਤ ਸਿੰਘ ਅਤੇ ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜੀਤ ਕੌਰ ਨੇ ਵੀ ਭਾਗ ਲਿਆ। 
        ਸ੍ਰੀ ਰਜੇਸ਼ ਤਿ੍ਰਪਾਠੀ ਨੇ ਦੱਸਿਆ ਕਿ ਪੋਸ਼ਣ ਦਿਵਸ ਮੌਕੇ ਗਰਭਵਤੀ ਮਹਿਲਾਵਾਂ ਨੂੰ ਗਰਭਕਾਲ ਦੌਰਾਨ ਉਸਦੇ ਸਰੀਰ ਲਈ ਲੋੜੀਂਦੇ ਪੌਸ਼ਟਿਕ ਤੱਤਾਂ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਵਸਤੂਆਂ ਨਾਲ ਉਸਦੀ ਗੋਦ ਭਰੀ ਜਾਵੇਗੀ। ਉਨਾਂ ਦੱਸਿਆ ਕਿ ਇਸ ਮੌਕੇ ਗਰਭਵਤੀ ਮਹਿਲਾਵਾਂ, ਆਂਗਣਵਾੜੀ ਵਰਕਰਾਂ, ਆਸਾ ਵਰਕਰਾਂ, ਏ.ਐਨ.ਐਮਜ਼, ਮਹਿਲਾ ਮੰਡਲ ਦੇ ਮੈਬਰਾਂ, ਗਰਭਵਤੀ ਮਹਿਲਾਵਾਂ ਦੇ ਪ੍ਰੀਵਾਰਿਕ ਮੈਬਰਾਂ ਤੇ ਪਿੰਡ ਦੀਆਂ ਮਹਿਲਾਵਾਂ ਨੂੰ ਸ਼ਾਮਿਲ ਕਰਦੇ ਹੋਏ ਸ਼ਪੋਸ਼ਨ ਗੋਦਭਰਾਈ ਦੀ ਰਸਮ ਅਦਾ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਮੌਕੇ ਪੋਸ਼ਣ ਅਭਿਆਨ ਤਹਿਤ ਇੱਕ ਸਹੁੰ ਚੁੱਕ ਸਮਾਗਮ ਵੀ ਕੀਤਾ ਜਾਵੇਗਾ, ਜਿਸ ਵਿੱਚ ਔਰਤਾਂ ਤੇ ਬੱਚਿਆਂ ਦੀ ਸਿਹਤ ਤੇ ਪੋਸ਼ਣ ਦੀ ਬਿਹਤਰੀ, ਸਵੱਸਥ ਸਮਾਜ ਦੀ ਉਸਾਰੀ, ਸਮਾਜ ਨੂੰ ਕੁਪੋਸ਼ਣ ਤੇ ਅਨੀਮੀਆ ਮੁਕਤ ਬਣਾਉਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਅਤੇ ਆਪਣੇ ਪਿੰਡ/ਮੁਹੱਲੇ/ਸ਼ਹਿਰ ਨੂੰ ਕੁਪੋਸ਼ਣ ਤੇ ਅਨੀਮੀਆ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹੋਏ ਨਿੱਜੀ ਅਤੇ ਆਲੇ-ਦੁਆਲੇ ਦੀ ਸਫ਼ਾਈ ਲਈ ਜਾਗਰੂਕ ਕਰਨ ਤੋਂ ਇਲਾਵਾ ਪੋਸ਼ਣ ਅਭਿਆਨ ਦੀ ਸਫ਼ਲਤਾ ਲਈ ਯੋਗਦਾਨ ਪਾਉਣ ਪ੍ਰਤੀ ਪ੍ਰਣ ਵੀ ਦਿਵਾਇਆ ਜਾਵੇਗਾ। 
        ਮੀਟਿੰਗ ਵਿੱਚ ਭਾਰਤ ਸਰਕਾਰ ਤੋ ਆਏ ਡਿਪਟੀ ਡਾਇਰੈਕਟਰ ਮੈਡਮ ਮੀਨਾ ਨੰਦਵਾਨੀ ਨੇ ‘ਪ੍ਰਧਾਨ ਮੰਤਰੀ ਮਾਤਰੂ ਵੰਦਨਾ‘ ਯੋਜਨਾ ਬਾਰੇ ਵਿਸਥਾਰ ਪੂਰਵਿਕ ਜਾਣਕਾਰੀ ਦਿੱਤੀ। ਉਨਾਂ ਵੱਲੋ ਵਿਸ਼ੇਸ਼ ਤੌਰ ‘ਤੇ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੂੰ ਮਿਲ ਕੇ ਇਸ ਸਕੀਮ ਨੂੰ ਵੱਧ ਤੋ ਵੱਧ ਲੋਕਾਂ ਤੱਕ ਪਹੁੰਚਾੳਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲਾ ਪ੍ਰੋਗਰਾਮ ਅਫ਼ਸਰ ਮੈਡਮ ਮਨਜੀਤ ਕੌਰ ਨੇ ਬੱਚਿਆਂ ਵਿੱਚ ਪਾਏ ਜਾਣ ਵਾਲੇ ਅਨੀਮੀਆ ਦੇ ਲੱਛਣ, ਕਾਰਣ, ਅਨੀਮੀਆ ਦਾ ਬੱਚਿਆਂ ‘ਤੇ ਪ੍ਰਭਾਵ ਅਤੇ ਇਸ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਗੁਲਬਰਗ ਲਾਲ, ਕਾਰਜਕਾਰੀ ਇੰਜੀਨੀਅਰ ਜਨ ਸਿਹਤ ਜੇ.ਐਸ.ਚਾਹਲ, ਜ਼ਿਲਾ ਭਲਾਈ ਅਫ਼ਸਰ ਹਰਪਾਲ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ(ਐ) ਜਸਪਾਲ ਸਿੰਘ ਔਲਖ ਤੋਂ ਇਲਾਵਾ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਲੀਗਲ ਪ੍ਰੋਬੇਸ਼ਨ ਅਫ਼ਸਰ ਏਕਤਾ ਅਗਰਵਾਲ ਵੀ ਹਾਜ਼ਰ ਸਨ। 
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ