ਮਾਉਟ ਲਿਟਰਾ ਜ਼ੀ ਸਕੂਲ ਵਿਚ ਇੰਟਰ ਸੈਕਸ਼ਨ ਇੰਗਲਿਸ਼ ਸੁਲੇਖ ਮੁਕਾਬਲਾ ਕਰਵਾਇਆ

ਮੋਗਾ, 11 ਅਪ੍ਰੈਲ (ਜਸ਼ਨ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਪ੍ਰਮੁੱਖ ਸਿੱਖਿਆ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਅੱਜ ਬੱਚਿਆਂ ਦੇ ਇੰਟਰ ਸੈਕਸ਼ਨ ਇੰਗਲਿਸ਼ ਸੁਲੇਖ ਮੁਕਾਬਲੇ ਕਰਵਾਏ ਗਏ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਮੁਕਾਬਲਿਆਂ ਦਾ ਉਦਘਾਟਨ ਕਰਦੇ ਹੋਏ ਵਿਦਿਆਰਥੀਆਂ ਨੂੰ ਮੁਕਾਬਲਿਆਂ ਲਈ ਉਤਸ਼ਾਹਿਤ ਕੀਤਾ। ਸਕੂਲ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲਾਂ ਵਿਚ ਬੱਚਿਆਂ ਦੀ ਲਿਖਾਵਟ ਦਾ ਵਿਕਾਸ ਪੰਜ ਸਾਲ ਦੀ ਉਮਰ ਤੋਂ ਹੀ ਸ਼ੁਰੂ ਹੁੰਦਾ ਹੈ ਅਤੇ ਅਕਸਰ ਇਸ ਸਮੇਂ ਅਧਿਆਪਕ ਤੇ ਮਾਤਾ-ਪਿਤਾ ਬੱਚਿਆਂ ਨੂੰ ਆਪਣੀ ਹਸਤ ਲੇਖ ਸ਼ੈਲੀ ਵਿਕਸਿਤ ਕਰਨ ਲਈ ਉਤਸ਼ਾਹਿਤ ਕਰਨਾ ਸ਼ੁਰੂ ਕਰਦੇ ਹਨ। ਸਕੂਲ ਦੇ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕੀਤਾ। ਸਾਰੇ ਵਿਦਿਆਰਥੀਆਂ ਨੇ ਆਪਣੀ ਲਿਖਤ ਕੌਸ਼ਲ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਕਰਦਿਆਂ ਆਪਣੇ ਹੁਨਰ ਨੂੰ ੳਜਾਗਰ ਕੀਤਾ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਦੀ ਮੌਜੂਦਾ ਸਥਿਤੀ ਅਤੇ ਸਿੱਖਿਆ ਦੇ ਵੱਖ-ਵੱਖ ਖੇਤਰਾਂ ਨੂੰ ਅਪਡੇਟ ਕਰਨ ਲਈ ਇਸ ਤਰਾਂ ਦੇ ਮੁਕਾਬਲੇ ਨੂੰ ਸਮੇਂ-ਸਮੇਂ ਤੇ ਸਕੂਲ ਵਿਚ ਆਯੋਜਿਤ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


