ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਮਨਾਇਆ 13ਵਾਂ ਸਥਾਪਨਾ ਦਿਵਸ

ਮੋਗਾ,11 ਅਪਰੈਲ (ਜਸ਼ਨ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦਾ 13 ਵਾਂ ਸਥਾਪਨਾ ਦਿਵਸ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੁਆਰਾ ਦਿਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਵਾਈਸ ਚੇਅਰਮੈਨ ਕੁਲਦੀਪ ਸਿੰਘ ਸਹਿਗਲ, ਪ੍ਰੈਜੀਡੈਂਟ ਡਾ: ਇਕਬਾਲ ਸਿੰਘ, ਮੈਡਮ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ ਸਹਿਗਲ, ਮੈਡਮ ਸੁਮੀਤਪਾਲ, ਪਿ੍ਰੰ: ਮੈਡਮ ਸਤਵਿੰਦਰ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ। ਪਾਠ ਉਪਰੰਤ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਬਾਅਦ ਸਕੂਲ ਦੇ ਜਨਮ ਦਿਵਸ ਨਾਲ ਸਬੰਧਿਤ ਗਰੁੱਪ ਡਾਂਸ ਪੇਸ਼ ਕੀਤਾ ਗਿਆ। ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ਦੇ ਜਨਮ ਦਿਨ ਨਾਲ ਸਬੰਧਿਤ ਗੀਤ ਗਾ ਕੇ ਸਭ ਦਾ ਮਨ ਮੋਹਿਆ। ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਸਕੂਲ ਦੇ ਸਫਲਤਾ ਪੂਰਵਕ 13 ਸਾਲ ਪੂਰੇ ਕਰਨ ਤੇ ਵਧਾਈ ਦਿੱਤੀ ਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।