135 ਵਿਅਕਤੀ ਮੁੜ ਤੋਂ ਰੰਗਲੀ ਦੁਨੀਆਂ ਦੇਖਣ ਜੋਗੇ ਹੋਏ ,ਦਸ਼ਮੇਸ਼ ਗੁਰਮਤਿ ਪ੍ਰਚਾਰ ਲਹਿਰ ਦੇ ਉੱਦਮਾਂ ਸਦਕਾ ਅੱਖਾਂ ਦੇ ਆਪਰੇਸ਼ਨਾਂ ਉਪਰੰਤ ਲੋੜਵੰਦਾਂ ਨੂੰ ਮਿਲੀ ਨਿਆਮਤ

ਫਤਿਹਗੜ ਪੰਜਤੂਰ,12 ਅਪਰੈਲ (ਰਾਜਵਿੰਦਰ ਸਿੰਘ)ਦਸ਼ਮੇਸ਼ ਗੁਰਮਤਿ ਪ੍ਰਚਾਰ ਲਹਿਰ ਫਤਿਹਗੜ ਪੰਜਤੂਰ ਵਲੋਂ ਪਿੰਡ ਜੋਗੇਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੁਧਿਆਣਾ ਦੇ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਨੇ 1200 ਮਰੀਜ਼ਾਂ ਦਾ ਚੈੱਕਅਪ ਕੀਤਾ । ਇਸ ਮੌਕੇ ਦਸ਼ਮੇਸ਼ ਗੁਰਮਤਿ ਪ੍ਰਚਾਰ ਲਹਿਰ ਦੇ ਉੱਦਮਾਂ ਸਦਕਾ 135 ਲੋੜਵੰਦ ਮਰੀਜ਼ਾਂ ਦਾ ਆਪਰੇਸ਼ਨ ਲੁਧਿਆਣਾ ਵਿਖੇ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ ਕੀਤਾ ਗਿਆ । ਇਸ ਮੌਕੇ ਲਗਾਏ ਖੂਨਦਾਨ ਕੈਂਪ ਦੌਰਾਨ 69 ਨੌਜਵਾਨਾਂ ਨੇ ਖੂਨਦਾਨ ਕਰਕੇ ਮਾਨਵਤਾ ਦੀ ਭਲਾਈ ਦਾ ਫਰਜ਼ ਨਿਭਾਇਆ। ਇਸ ਮੌਕੇ ਪੱਤਰਕਾਰ ਜਗਸੀਰ ਸਿੰਘ ਸਰਾਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਦਸ਼ਮੇਸ਼ ਗੁਰਮਤਿ ਪ੍ਰਚਾਰ ਲਹਿਰ ਫਤਿਹਗੜ ਪੰਜਤੂਰ ਵੱਲੋਂ ਲਗਾਏ ਅੱਖਾਂ ਦੇ ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ 1200 ਲੋੜਵੰਦ ਮਰੀਜ਼ਾਂ ਦੇ ਸਫ਼ਲ ਆਪਰੇਸ਼ਨ ਕੀਤੇ ਗਏ ਅਤੇ ਲੋੜਵੰਦ ਮਰੀਜ਼ਾਂ ਨੂੰ ਮੁੱਫਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ । ਸਰਾਂ ਨੇ ਦੱਸਿਆ ਕਿ ਇਹ ਕੈਂਪ ਦਸ਼ਮੇਸ਼ ਗੁਰਮਤਿ ਪ੍ਰਚਾਰ ਲਹਿਰ ਅੱਗੇ ਤੋਂ ਵੀ ਅਜਿਹੇ ਕੈਂਪ ਲਗਾਉਣ ਲਈ ਵਚਨਬੱਧ ਹੈ ।


