ਜ਼ਿਲੇ ਦੇ ਸਲੱਮ ਏਰੀਆ ਵਿੱਚ ਸੈਮੀਨਾਰ ਲਗਾ ਕੇ ਬੱਚਿਆਂ ਨੂੰ ਸਿੱਖਿਆ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ-ਸੀ.ਜੇ.ਐਮ. ਵਿਨੀਤ ਕੁਮਾਰ ਨਾਰੰਗ

ਮੋਗਾ 12 ਅਪ੍ਰੈਲ(ਜਸ਼ਨ)-ਮਾਣਯੋਗ ਸ੍ਰੀ ਰਜਿੰਦਰ ਅਗਰਵਾਲ ਇੰਚਾਰਜ਼ ਜ਼ਿਲਾ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ  ਦੀਆਂ ਹਦਾਇਤਾ ਅਨੁਸਾਰ ਸ੍ਰੀ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਜੋ ਕਿ ਬੱਚਿਆਂ ਦੀ ਭਲਾਈ ਲਈ ਬਣਾਈ ਗਈ ਕਮੇਟੀ ਦੇ ਚੇਅਰਮੈਨ ਹਨ, ਵੱਲੋਂ ਅੱਜ ਸਲੱਮ ਏਰੀਆ, ਨੇੜੇ ਨਵੀਂ ਦਾਣਾ ਮੰਡੀ, ਮੋਗਾ ਵਿਖੇ ਸਕੂਲਾਂ ਵਿੱਚ ਨਾ ਜਾਣ ਵਾਲੇ ਬੱਚਿਆਂ ਅਤੇ ਉਨਾਂ ਦੇ ਮਾਤਾ-ਪਿਤਾ ਨੂੰ ਸਿੱਖਿਆ ਪ੍ਰਤੀ ਜਾਗਰੁਕ ਕਰਨ ਲਈ ਸੈਮੀਨਾਰ ਦਾ ਅਯੋਜਨ ਕੀਤਾ ਗਿਆ, ਤਾਂ ਜੋ ਅਜਿਹੇ ਬੱਚਿਆਂ ਨੂੰ ਸਿੱਖਿਅਤ ਕੀਤਾ ਜਾ ਸਕੇ।ਇਸ ਸੈਮੀਨਾਰ ਵਿੱਚ ਅਜਿਹੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਕੂਲਾਂ ਵਿੱਚੋ ਮਿਲ ਰਹੀਆਂ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਵੱਲੋ ਸਲੱਮ ਏਰੀਏ ਵਿੱਚ ਰਹਿ ਰਹੇ ਪ੍ਰੀਵਾਰਾਂ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਦਿੱਤੀ ਜਾ ਰਹੀਂ ਮੁਫ਼ਤ ਕਾਨੂੰਨੀ ਸੇਵਾਵਾਂ, ਅਪਰਾਧ ਪੀੜਤਾਂ ਲਈ ਮੁਆਵਜ਼ਾ ਸਕੀਮ 2017, ਅਤੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਂਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ, ਜੋ ਇਹ ਲੋਕ ਸਰਕਾਰੀ  ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ।ਇਸ ਸੈਮੀਨਾਰ ਵਿੱਚ ਪਰਮਜੀਤ ਕੌਰ, ਜ਼ਿਲਾ ਬਾਲ ਸੁਰੱਖਿਆ ਅਫ਼ਸਰ, ਮੋਗਾ ਨੇ ਵੀ ਬੱਚਿਆਂ ਪ੍ਰਤੀ ਜਾਣਕਾਰੀ ਦਿੱਤੀ।ਇਸ ਸਮੇਂ ਸ੍ਰੀ ਐਸ.ਕੇ.ਬਾਂਸਲ, ਜ਼ਿਲਾ ਐਨ.ਜੀ.ਓ.ਕੋਆਰਡੀਨੇਟਰ, ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਤੇ ਪੈਰਾ ਲੀਗਲ ਵਲੰਟੀਅਰਜ਼, ਜ਼ਿਲਾ ਬਾਲ ਸੁਰੱਖਿਆ ਯੁਨਿਟ ਦੇ ਸੋਸ਼ਲ ਵਰਕਰ, ਆਉਟਰੀਚ ਵਰਕਰ ਅਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ।