ਕਾਂਗਰਸ ਵੱਲੋਂ 14 ਅਪਰੈਲ ਨੂੰ ਜ਼ਿਲਾ ਪੱਧਰ ’ਤੇ ਮਨਾਈ ਜਾਵੇਗੀ ਡਾ. ਭੀਮ ਰਾਓ ਅੰਬੇਦਕਰ ਜੈਅੰਤੀ

ਮੋਗਾ, 13 ਅਪਰੈਲ (ਜਸ਼ਨ)-ਪੰਜਾਬ ਪ੍ਰਦੇਸ਼ ਕਾਂਗਰਸ ਦੀ ਜਿਲਾ ਇਕਾਈ ਮੋਗਾ ਦੇ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਪੈ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦਲਿਤਾਂ ਦੇ ਅਧਿਕਾਰਾਂ ਲਈ ਮਸੀਹਾ ਬਣ ਕੇ ਬਹੁੜੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ 14 ਅਪਰੈਲ ਨੂੰ ਸਵੇਰੇ 11:30 ਵਜੇ ਰੈਸਟ ਹਾੳੂਸ ਮੋਗਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਜਿਲਾ ਪ੍ਰਧਾਨ ਕਾਂਗਰਸ ਕਰਨਲ ਬਾਬੂ ਸਿੰਘ ਨੇ ਕਾਂਗਰਸ ਦੇ ਸਮੂਹ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਨੂੰ ਰੈਸਟ ਹਾੳੂਸ ਪਹੁੰਚਣ ਦੀ ਅਪੀਲ ਕੀਤੀ ਤਾਂ ਕਿ ਵੱਖ ਵੱਖ ਬੁਲਾਰਿਆਂ ਵੱਲੋਂ ਜਾਗਰਕੂਤਾ ਭਾਸ਼ਣਾਂ ਰਾਹੀਂ ਨਵੀਂ ਨੌਜਵਾਨ ਪੀੜੀ ਨੂੰ ਬਾਬਾ ਸਾਹਿਬ ਵੱਲੋਂ ਲੋਕਾਂ ਅਤੇ ਦੇਸ਼ ਲਈ ਕੀਤੇ ਸੇਵਾ ਕਾਰਜਾਂ ਤੋਂ ਜਾਣੂ ਕਰਵਾਇਆ ਜਾ ਸਕੇ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


